ਰੱਲਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਰੱਲਾ (ਪਿੰਡ): ਪੰਜਾਬ ਦੇ ਜ਼ਿਲ੍ਹਾ-ਨਗਰ ਮਾਨਸਾ ਤੋਂ 14 ਕਿ.ਮੀ. ਉੱਤਰ ਵਲ ਵਸਿਆ ਇਕ ਪੁਰਾਤਨ ਪਿੰਡ ਜਿਸ ਵਿਚ ਮਾਲਵੇ ਦੀ ਪ੍ਰਚਾਰ ਯਾਤ੍ਰਾ ਵੇਲੇ ਗੁਰੂ ਤੇਗ ਬਹਾਦਰ ਜੀ ਬਿਰਾਜੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਜੋ ਸਮਾਰਕ ਬਣਾਇਆ ਗਿਆ, ਉਸ ਉਤੇ ਪਹਿਲਾਂ ਨਾਥਾਂ ਦਾ ਅਧਿਕਾਰ ਸੀ। ਸੰਨ 1947 ਈ. ਵਿਚ ਸਥਾਨਕ ਸੰਗਤ ਨੇ ਉਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਨਵੀਂ ਇਮਾਰਤ ਉਸਾਰੀ ਗਈ ਜੋ ਸੰਨ 1953 ਈ. ਵਿਚ ਮੁਕੰਮਲ ਹੋਈ। ਇਹ ਗੁਰੂ-ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ, ਪਰ ਇਸ ਦੀ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.