ਲਾਵਾਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਵਾਂ ( ਨਾਂ , ਇ ) ਵਰ ਅਤੇ ਕੰਨਿਆਂ ਵੱਲੋਂ ਪੱਲਾ ਫੜ ਕੇ ਅਤੇ ਪਰਕਰਮਾ ਕਰਦੇ ਹੋਏ ਚਾਰ ਫੇਰੇ ਲੈ ਕੇ ਸੰਪੰਨ ਕੀਤੀ ਜਾਣ ਵਾਲੀ ਵਿਆਹ ਦੀ ਇੱਕ ਪਵਿੱਤਰ ਰਸਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਵਾਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਾਵਾਂ ( ਵਿ , ਪੁ ) ਅੰਗਹੀਣ; ਇੱਕ ਅੱਖ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7457, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਲਾਵਾਂ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਲਾਵਾਂ ( ਬਾਣੀ ) : ਗੁਰੂ ਰਾਮਦਾਸ ਜੀ ਦੁਆਰਾ ਸੂਹੀ ਰਾਗ ਵਿਚ ਰਚੇ ਦੂਜੇ ਛੰਤ ਨੂੰ ਭਾਵੇਂ ਕੋਈ ਉਪ-ਸਿਰਲੇਖ ਨਹੀਂ ਦਿੱਤਾ ਹੋਇਆ , ਪਰ ਆਮ ਤੌਰ ’ ਤੇ ਇਸ ਨੂੰ ‘ ਲਾਵਾਂ’ ਕਰਕੇ ਜਾਣਿਆ ਜਾਂਦਾ ਹੈ । ਇਸ ਵਿਚ ਆਤਮਾ ਦੇ ਪਰਮਾਤਮਾ ਨਾਲ ਪ੍ਰੇਮ-ਸੰਬੰਧ ਨੂੰ ਸੰਯੋਗ ਅਵਸਥਾ ਦੀ ਸਿਖਰ ਉਤੇ ਪਹੁੰਚਾਉਣ ਲਈ ਕੀਤੀ ਗਈ ਤਿਆਰੀ ਨੂੰ ‘ ਲਾਵਾਂ’ ਦੇ ਲੋਕ-ਮਾਧਿਅਮ ਦੁਆਰਾ ਪ੍ਰਗਟਾਇਆ ਗਿਆ ਹੈ । ਪਰਵਿਰਤੀ ( ਹਰਿ ਪਹਿਲੜੀ ਲਾਵ ਪਰਵਿਰਤੀ ਕਰਮੁ ਦ੍ਰਿੜਾਇਆ ਬਲਿਰਾਮ ਜੀਉ ... ) ਤੋਂ ਸ਼ੁਰੂ ਕਰਕੇ ਪ੍ਰੀਤਮ ਦੀ ਪੂਰਣ ਤ੍ਰਿਪਤੀ ਤਕ ਇਸ ਛੰਤ ਦਾ ਵਿਸਤਾਰ ਹੋਇਆ ਹੈ— ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ( ਗੁ.ਗ੍ਰੰ.774 ) ।

                      ਇਹ ਇਕ ਰੂਪਕਾਤਮਕ ਸਿਰਜਨਾ ਹੈ । ਇਸ ਵਿਚ ਇਕ ਪਾਸੇ ਇਸਤਰੀ ਅਤੇ ਮਰਦ ਦੇ ਵਿਵਾਹਿਕ ਜੀਵਨ ਦਾ ਆਦਰਸ਼ ਦਰਸਾਇਆ ਗਿਆ ਹੈ ਅਤੇ ਦੂਜੇ ਪਾਸੇ ਆਤਮਾ ਅਤੇ ਪਰਮਾਤਮਾ ਦੇ ਅਧਿਆਤਮਿਕ ਸੰਬੰਧ ਉਤੇ ਝਾਤ ਪਾਈ ਗਈ ਹੈ । ਇਸ ਤਰ੍ਹਾਂ ਦੋਹਾਂ ਪੱਖਾਂ ਨੂੰ ਸਪੱਸ਼ਟ ਕਰਕੇ ਦੰਪਤਿਕ ਜੀਵਨ ਨੂੰ ਅਧਿਆਤਮਿਕ ਪ੍ਰੇਮ-ਸੰਬੰਧ ਦੇ ਪੈਟਰਨ ਉਪਰ ਢਾਲਣ ਦੀ ਪ੍ਰੇਰਣਾ ਦਿੱਤੀ ਗਈ ਹੈ । ਸਪੱਸ਼ਟ ਹੈ ਕਿ ਇਥੇ ‘ ਲਾਵਾਂ’ ਦਾ ਅਧਿਆਤਮਿਕ ਵਿਸ਼ਲੇਸ਼ਣ ਕੀਤਾ ਗਿਆ ਹੈ ਜਿਸ ਨਾਲ ਜੀਵਾਤਮਾ ਦੀਆਂ ਉਤਰੋਤਰ ਅਵਸਥਾਵਾਂ ਉਤੇ ਝਾਤ ਪੈ ਸਕੀ ਹੈ । ਅਜ-ਕਲ ਸਿੱਖ ਸਮਾਜ ਵਿਚ ਆਨੰਦਕਾਰਜ ਵੇਲੇ ਇਨ੍ਹਾਂ ਲਾਵਾਂ ਦਾ ਪਾਠ ਕਰਦੇ ਹੋਇਆਂ ਸੁਭਾਗ ਜੋੜੀ ਨੂੰ ਗੁਰੂ ਗ੍ਰੰਥ ਸਾਹਿਬ ਦੁਆਲੇ ਚਾਰ ਵਾਰ ਘੁੰਮਾਇਆ ਜਾਂਦਾ ਹੈ ।

ਗੁਰਬਾਣੀ ਦੀ ਨਕਲ ਉਤੇ ‘ ਸੁਖਮਨੀ ਸਹੰਸ੍ਰਨਾਮ ਪਰਮਾਰਥ ’ ਵਿਚ ਸੋਢੀ ਹਰਿਜੀ ਨੇ ਵੀ ਚਾਰ ਲਾਵਾਂ ਦੀ ਰਚਨਾ ਕੀਤੀ ਹੈ । ( ਵੇਖੋ ‘ ਕੱਚੀ ਬਾਣੀ ’ ) ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7011, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.