ਲਿਵ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਲਿਵ [ਨਾਂਇ] ਲੀਨ ਹੋਣ ਦਾ ਭਾਵ, ਮਗਨ ਹੋਣ ਦਾ ਭਾਵ, ਟੇਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਲਿਵ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਲਿਵ: ਇਸ ਦਾ ਮੂਲ ਅਰਥ ‘ਪ੍ਰੇਮ ’ ਹੈ, ਪਰ ਜਦੋਂ ਪ੍ਰੇਮ ਦੀ ਪਰਾਕਾਸ਼ਠਾ’ਤੇ ਸਾਧਕ ਪਹੁੰਚ ਜਾਂਦਾ ਹੈ ਤਾਂ ਇਹ ਬਿਰਤੀ ਦੀ ਇਕਾਗ੍ਰਤਾ ਬਣ ਜਾਂਦੀ ਹੈ। ‘ਸੁਖਮਨੀ ’ ਬਾਣੀ ਵਿਚ ਗੁਰੂ ਅਰਜਨ ਦੇਵ ਜੀ ਨੇ ਕਿਹਾ ਹੈ—ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ। ਲਿਵ ਲਾਵਹੁ ਤਿਸੁ ਰਾਮ ਸਨੇਹੀ। (ਗੁ.ਗ੍ਰੰ. 270)। ਇਸ ਬਿਰਤੀ ਨੂੰ ਕਈ ਵਾਰ ‘ਲਿਵ ਜਪ ’ ਦੀ ਅਵਸਥਾ ਦਸਿਆ ਜਾਂਦਾ ਹੈ ਅਤੇ ਕਈ ਵਾਰ ‘ਲਿਵ-ਯੋਗ’ ਕਿਹਾ ਜਾਂਦਾ ਹੈ। ਇਸ ਅਵਸਥਾ ਦੀ ਪ੍ਰਾਪਤੀ ਗੁਰੂ ਨਾਨਕ ਦੇਵ ਜੀ ਅਨੁਸਾਰ ਉਦੋਂ ਹੁੰਦੀ ਹੈ, ਜਦੋਂ ਹਿਰਦੇ ਵਿਚੋਂ ਦ੍ਵੈਤ-ਭਾਵ ਖ਼ਤਮ ਹੋ ਜਾਂਦਾ ਹੈ—ਲਿਵ ਲਾਗੀ ਨਾਮਿ ਤਜਿ ਦੂਜਾ ਭਾਉ। ਜਨ ਨਾਨਕ ਹਰਿ ਗੁਰੁ ਗੁਰ ਮਿਲਾਉ। (ਗੁ.ਗ੍ਰੰ. 1169-70)। ਵੇਖੋ ‘ਸਹਿਜ-ਯੋਗ (ਗੁਰਮਤਿ)’, ‘ਸ਼ਬਦ- ਸੁਰਤਿ-ਯੋਗ’।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3598, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First