ਸਤਿਨਾਮੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਤਿਨਾਮੁ ਸੰਗ੍ਯਾ—“ਸਤਿ” ਇਹ ਨਾਮ , ਅਥਵਾ ਸਤ੍ਯ ਹੈ ਨਾਮ. ਅਰਥਾਤ ਤਿੰਨ ਕਾਲ ਵਿੱਚ ਇੱਕ ਰਸ ਹੋਣ ਵਾਲਾ ਪਾਰਬ੍ਰਹਮ. “ਕਿਰਤਮਨਾਮ ਕਥੇ ਤੇਰੇ ਜਿਹਵਾ, ਸਤਿਨਾਮੁ ਤੇਰਾ ਪਰਾਪੂਰਬਲਾ.” (ਮਾਰੂ ਸੋਲਹੇ ਮ: ੫) “ਸਤਿਨਾਮੁ ਪ੍ਰਭੁ ਕਾ ਸੁਖਦਾਈ.” (ਸੁਖਮਨੀ) “ਜਪਿ ਮਨਿ, ਸਤਿਨਾਮੁ ਸਦਾ ਸਤਿਨਾਮੁ.” (ਧਨਾ. ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3096, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸਤਿਨਾਮੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸਤਿਨਾਮੁ (ਗੁ. ਸੰ.। ਸੰਸਕ੍ਰਿਤ ਸਤ੍ਯ ਨਾਮਨ) ੧. ਸਤ ਇਹ ਨਾਮ ਹੈ। ਯਥਾ-‘ਕਿਰਤਮ ਨਾਮ ਕਥੇ ਤੇਰੇ ਜਿਹਬਾ॥ ਸਤਿਨਾਮੁ ਤੇਰਾ ਪਰਾ ਪੂਰਬਲਾ’।

੨. ਸੱਤ੍ਯ ਹੈ (ਅਰ) ਨਾਮ) ਗ੍ਯਾਨ ਸਰੂਪ ਹੈ। ਦੇਖੋ , ‘ਨਾਮ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3057, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.