ਸਰਵਰ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਰਵਰ [ਨਾਂਪੁ] ਪਵਿੱਤਰ ਸਰੋਵਰ , ਤਲਾਬ; ਆਗੂ, ਸਰਦਾਰ , ਮੁਖੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11973, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਰਵਰ ਸਰੋਤ :
ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Server
ਸਰਵਰ ਇਕ ਅਜਿਹਾ ਕੰਪਿਊਟਰ ਹੈ ਜਿਸ ਦੇ ਸਟੋਰੇਜ, ਪ੍ਰਿੰਟਰ ਆਦਿ ਸ੍ਰੋਤਾਂ ਦੀ ਵਰਤੋਂ ਵੱਖ-ਵੱਖ ਕਲਾਇੰਟਸ (ਦੂਸਰੇ ਟਰਮੀਨਲਜ) ਦੁਆਰਾ ਕੀਤੀ ਜਾਂਦੀ ਹੈ।
ਸਰਵਰ ਇਕ ਅਜਿਹਾ ਪ੍ਰੋਗਰਾਮ ਹੈ ਜੋ ਇਕੋ ਜਾਂ ਦੂਸਰੇ ਕੰਪਿਊਟਰਾਂ ਦੇ ਪ੍ਰੋਗਰਾਮਾਂ ਨੂੰ ਸੇਵਾਵਾਂ ਪ੍ਰਦਾਨ ਕਰਵਾਉਂਦਾ ਹੈ। ਕਲਾਇੰਟ/ਸਰਵਰ ਪ੍ਰਣਾਲੀ ਵਿੱਚ ਸਰਵਰ ਕਲਾਇੰਟ ਦੀਆਂ ਵੱਖ-ਵੱਖ ਲੋੜਾਂ ਦੀ ਪੂਰਤੀ ਕਰਦਾ ਹੈ।
ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11791, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no
ਸਰਵਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਰਵਰ (ਸੰ.। ਸੰਸਕ੍ਰਿਤ ਸਰੋਵਰ) ਸ੍ਰੇਸ਼ਟ ਤਲਾ , ਵੱਡਾ ਤਲਾ। ਯਥਾ-‘ਹੰਸਾ ਸਰਵਰੁ ਕਾਲੁ ਸਰੀਰ’। ਤਥਾ-‘ਗੁਰੁ ਸਰਵਰੁ ਸਚੀ ਪਾਲਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11784, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਰਵਰ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਰਵਰ, (ਅਰਬੀ) / ਪੁਲਿੰਗ : ੧. ਸਰੋਵਰ, ਛੰਭ, ਤਾਲ, ਤਲਾ; ੨. (ਸੰਸਕ੍ਰਿਤ) : ਸਰਦਾਰ
–ਸਖੀ ਸਰਵਰ, ਪੁਲਿੰਗ : ਨਗਾਹੇ ਤੇ ਧੋਂਕਲ ਦਾ ਪੀਰ
–ਸਰਵਰੇ ਕਾਇਨਾਤ, ਪੁਲਿੰਗ : ਦੁਨੀਆ ਦਾ ਸਰਦਾਰ, ਇਸਲਾਮੀ ਪੈਗੰਬਰ ਮੁਹੰਮਦ ਸਾਹਿਬ ਲਈ ਸਨਮਾਨੀ ਸ਼ਬਦ
–ਸਰਵਰੀ, (ਅਰਬੀ) / ਇਸਤਰੀ ਲਿੰਗ : ਸਰਦਾਰੀ, ਅਫ਼ਸਰੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-09-11-26-59, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First