ਸਾੜਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾੜਾ (ਨਾਂ,ਪੁ) ਈਰਖਾ; ਕਿਸੇ ਦੂਜੇ ਦੀ ਖੁਸ਼ੀ ਨੂੰ ਨਾ ਸਹਿ ਸਕਣ ਦਾ ਭਾਵ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6210, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਸਾੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾੜਾ [ਨਾਂਪੁ] ਜਲ਼ਨ, ਸੜਨ; ਈਰਖਾ; ਘੋੜਿਆਂ ਦੀ ਇੱਕ ਬਿਮਾਰੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਸਾੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਸਾੜਾ. ਸੰਗ੍ਯਾ—ਜਲਨ. ਦਾਹ। ੨ ਈਰਖਾ । ੩ ਸੜਨ (ਗਲਨ) ਲਈ ਜਲ ਆਦਿਕ ਵਿੱਚ ਪਾਇਆ ਪਦਾਰਥ, ਜਿਵੇਂ—ਸਿਰਕਾ ਬਣਾਉਣ ਲਈ ਅੰਗੂਰਾਂ ਦਾ ਸਾੜਾ। ੪ ਵਿ—ਪਹਾੜੀ ਪੰਜਾਬੀ ਵਿੱਚ ਅਸਾੜਾ (ਅਸਾਂ ਦਾ—ਅਸਾਡਾ) ਦਾ ਸੰਖੇਪ। ੫ ਦੇਖੋ, ਸਤਵੰਤਾਸਾੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6124, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no
ਸਾੜਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਸਾੜਾ (ਸ.। ਨਾ.। ਪੰਜਾਬੀ ਸਾਡਾ ਦਾ ਦੂਸਰਾ ਰੂਪ) ਸਾਡਾ, ਅਸਾਡਾ। ਯਥਾ-‘ਸਤਵੰਤਾ ਸਾੜਾ’ ਸੱਤ ਸਰੂਪ (ਵਾਹਿਗੁਰੂ) ਜਦ ਸਾਡਾ ਹੋਇਆ ਅਥਵਾ ਸਤ ਰੂਪ (ਸਾੜਾ) ਬਸਤੁ (ਸਾਨੂੰ ਮਿਲਿਆ)।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6072, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਸਾੜਾ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਸਾੜਾ, ਪੁਲਿੰਗ : ੧. ਦੁੱਖ, ਈਰਖਾ, ਈਰਖਾਭਾਵ; ੨. ਘੋੜਿਆਂ ਦੀ ਇੱਕ ਬੀਮਾਰੀ; ੩. ਗਲੀਆਂ ਹੋਈਆਂ ਚੀਜ਼ਾਂ (ਪਾਉਣਾ, ਪੈਣਾ)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 2368, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-06-16-04-40-57, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First