ਸੀਤੋ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੀਤੋ. ਵਿ—ਸ੍ਯੂਤ. ਪਰੋਇਆ. ਸੀੱਤਾ ਹੋਇਆ। ੨ ਸੰਗ੍ਯਾ—ਸ਼ੀਤਲਤਾ. ਤਾਮਸ ਦਾ ਅਭਾਵ. “ਤਿਥੈ ਸੀਤੋ ਸੀਤਾ ਮਹਿਮਾ ਮਾਹਿ.” (ਜਪੁ) ਕਰਮਮੰਡਲ (ਭੂਮਿਕਾ) ਵਿੱਚ ਰਾਮ (ਸਰਵਵ੍ਯਾਪੀ) ਵ੍ਯਾਪ ਰਹਿਆ ਹੈ, ਅਰ ਆਤਮਿਕਸ਼ਾਂਤਿ ਰੂਪ ਸੀਤਾ ਵਡੀ ਉਂਨਤੀ ਵਿੱਚ ਹੈ।2 ੩ ਸੰ. ਸੀਤ੍ਯ. ਵਿ—ਬਾਹਿਆ ਹੋਇਆ. ਹਲ ਨਾਲ ਜਿਸ ਦੀ ਵਾਹੀ ਕੀਤੀ ਗਈ ਹੈ. “ਇਹੁ ਤਨੁ ਸੀਤੋ ਤੁਮਰੈ ਧਾਨੁ.” (ਸਾਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5476, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਸੀਤੋ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਸੀਤੋ (ਕ੍ਰਿ.। ਦੇਖੋ , ਸੀਤਾ ੨.। ਸੀਤਾ ਦਾ ਦੂਸਰਾ ਰੂਪ) ਪਰੋਤਾ ਗਿਆ ਹੈ। ਯਥਾ-‘ਇਹੁ ਤਨੁ ਸੀਤੋ ਤੁਮਰੈ ਧਾਨ ’।

੨. (ਦੇਖੋ, ਸੀਤਾ, ੩) ਖੂਬਸੂਰਤੀ ਉਤੇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5439, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.