ਸੰਜੋਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਜੋਗ (ਨਾਂ,ਪੁ) ਇਤਫ਼ਾਕ; ਜੋੜ-ਮੇਲ; ਸ਼ੁਭ ਗ੍ਰਹਿਆਂ ਦਾ ਮੇਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਸੰਜੋਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੰਜੋਗ [ਨਾਂਪੁ] ਮੇਲ਼, ਸਬੱਬ , ਇਤਫ਼ਾਕ, ਢੋਅ; ਚੰਗਾ ਮੇਲ਼, ਜੋੜ-ਮੇਲ਼; ਸੰਬੰਧ , ਰਿਸ਼ਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3348, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੰਜੋਗ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਜੋਗ ਸੰ. ਸੰਯੋਗ. ਸੰਗ੍ਯਾ—ਸੰਬੰਧ. “ਧੀਆ ਪੂਤ ਸੰਜੋਗ.” (ਸ੍ਰੀ ਅ: ਮ: ੧) ੨ ਏੱਕਾ. ਇੱਤਫਾਕ. “ਸੰਜੋਗ ਨਾਮ ਸੂਰਮਾ ਅਖੰਡ ਏਕ ਜਾਨਿਯੈ.” (ਪਾਰਸਾਵ) ੩ ਜੋਤਿ੄ ਅਨੁਸਾਰ ਗ੍ਰਹ ਰਾਸ਼ੀ ਯੋਗ ਆਦਿ ਦਾ ਮੇਲ. “ਧਨ ਮੂਰਤ ਚਸੇ ਪਲ ਘੜੀਆ, ਧੰਨ ਸੁ ਓਇ ਸੰਜੋਗਾ ਜੀਉ.” (ਮਾਝ ਮ: ੫) “ਨਾਮ ਹਮਾਰੈ ਸਉਣ ਸੰਜੋਗ.” (ਭੈਰ ਮ: ੫) ੪ ਕਰਮਫਲ. “ਲਿਖਿਆ ਧੁਰਿ ਸੰਜੋਗ.” (ਮਾਝ ਬਾਰਹਮਾਹਾ) ੫ ਦੇਹ ਨਾਲ ਜੀਵਾਤਮਾ ਦਾ ਮਿਲਾਪ. ਜਨਮ. “ਸਾਹਾ ਸੰਜੋਗ, ਵੀਆਹੁ ਵਿਜੋਗ.” (ਗਉ ਮ: ੧) ੬ ਉਪਾਯ. ਯਤਨ। ੭ ਸੰ. ਸੰਯੋਕ੍ਤ. ਬੈਲਾਂ ਦਾ ਜੋੜਨਾ. “ਚੇਤਾ ਵਤ੍ਰ ਵਖਤ ਸੰਜੋਗ.” (ਮ: ੧ ਵਾਰ ਰਾਮ ੧) ਕਰਤਾਰ ਦੀ ਯਾਦ ਵਤ੍ਰ ਹੈ ਅਤੇ ਨਾਮ ਸਿਮਰਣ ਦਾ ਵੇਲਾ ਹਲ ਜੋੜਣਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3262, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.