ਸੱਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਤਾ 1 [ ਨਾਂਇ ] ਤਾਕਤ , ਰਾਜਨੀਤਿਕ ਸ਼ਕਤੀ , ਹਕੂਮਤ; ਹੋਂਦ , ਮੌਜੂਦਗੀ 2 [ ਨਾਂਪੁ ] ਤਾਸ਼ ਦਾ ਸੱਤ ਨੰਬਰ ਦਾ ਪੱਤਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਸੱਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੱਤਾ . ਸੰ. सत्ता. ਸੰਗ੍ਯਾ— ਹੋਂਦ , ਹਸ੍ਤੀ. ਹੋਣ ਦਾ ਭਾਵ । ੨ ਵਿਦ੍ਯਮਾਨਤਾ. ਮੌਜੂਦਗੀ । ੩ ਸ਼ਕਤਿ. ਸਾਮਰਥ੍ਯ । ੪ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਦਾ ਰਬਾਬੀ. “ ਦਾਨੁ ਜਿ ਸਤਿਗੁਰੁ ਭਾਵਸੀ ਸੋ ਸਤੇ ਦਾਣੁ.” ( ਵਾਰ ਰਾਮ ੩ )

                  ਇੱਕ ਵੇਰ ਸੱਤੇ ਅਤੇ ਬਲਵੰਡ ਨੂੰ ਲਾਲਚ ਅਤੇ ਅਭਿਮਾਨ ਨੇ ਅਜੇਹਾ ਗ੍ਰਸਿਆ ਕਿ ਗੁਰੁਦਰਬਾਰ ਵਿੱਚ ਕੀਰਤਨ ਕਰਨਾ ਛੱਡ ਦਿੱਤਾ. ਜਦ ਸਿੱਖਾਂ ਦੇ ਬੁਲਾਏ ਇਹ ਨਾ ਆਏ , ਤਦ ਕ੍ਰਿਪਾਲੁ ਸਤਿਗੁਰੂ ਜੀ ਆਪ ਬੁਲਾਉਣ ਗਏ , ਇਸ ਪੁਰ ਉਨ੍ਹਾਂ ਨੇ ਕੇਵਲ ਪੰਜਵੇਂ ਗੁਰੂ ਜੀ ਦਾ ਹੀ ਨਿਰਾਦਰ ਨਹੀਂ ਕੀਤਾ , ਸਗੋਂ ਗੁਰੂ ਨਾਨਕ ਦੇਵ ਦੀ ਭੀ ਨਿੰਦਾ ਕੀਤੀ , ਜਿਸ ਕਰਕੇ ਇਹ ਦਰਬਾਰੋਂ ਖਾਰਿਜ ਕੀਤੇ ਗਏ ਅਤੇ ਦੋਹਾਂ ਦੇ ਸ਼ਰੀਰ ਕੁ੄਎੢ ਹੋ ਗਏ. ਅੰਤ ਨੂੰ ਪਰਉਪਕਾਰੀ ਭਾਈ ਲੱਧੇ ਨੇ ਇਨ੍ਹਾਂ ਨੂੰ ਬਖ਼ਸ਼ਵਾਇਆ. ਦੇਖੋ , ਲੱਧਾ ਭਾਈ. ਭਾਈ ਸੰਤੋਖ ਸਿੰਘ ਜੀ ਨੇ ਗੁਪ੍ਰਸੂ ਦੀ ਪੰਜਵੀਂ ਰਾਸਿ ਦੇ ਪੰਦ੍ਰਵੇਂ ਅ : ਵਿੱਚ ਸੱਤੇ ਅਤੇ ਬਲਵੰਡ ਦਾ ਦੇਹਾਂਤ ਹੋਣਾ ਲਹੌਰ ਲਿਖਿਆ ਹੈ.

        ਇਨ੍ਹਾਂ ਦੀ ਰਚੀ ਹੋਈ ਰਾਮਕਲੀ ਦੀ ਤੀਜੀ ਵਾਰ ਹੈ. “ ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ.” ਦੇਖੋ , ਬਲਵੰਡ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-01, ਹਵਾਲੇ/ਟਿੱਪਣੀਆਂ: no

ਸੱਤਾ ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਸੱਤਾ : ਨੂੰ ਸੱਤਾ ਡੂਮ ਵੀ ਕਿਹਾ ਜਾਂਦਾ ਸੀ ਕਿਉਂਕਿ ਇਹ ਜਨਮ ਤੋਂ ਡੂਮ ਜਾਂ ਮਰਾਸੀ ਸੀ । ਇਹ ਗੁਰੂ ਅਰਜਨ ਦੇਵ ਜੀ ਦੀ ਸੰਗਤ ਵਿਚ ਰਬਾਬ ਵਜਾਉਂਦਾ ਸੀ ਅਤੇ ਰਾਮਕਲੀ ਰਾਗ ਵਿਚ ਗੁਰੂ ਗ੍ਰੰਥ ਸਾਹਿਬ ਵਿਚ ਅੰਕਿਤ ਰਾਮਕਲੀ ਕੀ ਵਾਰ ਦਾ ਰਾਇ ਬਲਵੰਡ ਨਾਲ ਯੋਗਦਾਨੀ ਸੀ ।


ਲੇਖਕ : ਫ਼.ਸ. ਅਤੇ ਅਨੁ. ਗ.ਨ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6972, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.