ਹਠੂਰ ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਠੂਰ : ਜਗਰਾਉਂ ( 30° -47’ ਉ , 75° -28’ ਪੂ ) ਦੇ ਦੱਖਣ ਵੱਲ 20 ਕਿਲੋਮੀਟਰ ਦੀ ਦੂਰੀ ਤੇ ਪੰਜਾਬ ਦੇ ਲੁਧਿਆਣੇ ਜ਼ਿਲੇ ਵਿਚ ਇਕ ਪਿੰਡ ਹੈ ਜਿਸ ਵਿਚ ਇਕ ਇਤਿਹਾਸਿਕ ਗੁਰਦੁਆਰਾ , “ ਗੁਰਦੁਆਰਾ ਛੇਵੀਂ ਪਾਤਸ਼ਾਹੀ” 1634-35 ਵਿਚ ਗੁਰੂ ਹਰਿਗੋਬਿੰਦ ਦੇ ਇੱਥੇ ਪਧਾਰਨ ਦੀ ਯਾਦ ਵਿਚ ਬਣਿਆ ਹੋਇਆ ਹੈ । ਮੌਜੂਦਾ ਪੰਜ ਮੰਜ਼ਲੀ ਇਮਾਰਤ 1980 ਵਿਚ ਬਣਾਈ ਗਈ ਸੀ ਜਿਸਦੀ ਜ਼ਮੀਨੀ ਮੰਜ਼ਲ ਦੇ ਵੱਡੇ ਹਾਲ ਦੇ ਅਖੀਰ ਵਿਚ ਪ੍ਰਕਾਸ਼ ਅਸਥਾਨ ਬਣਿਆ ਹੋਇਆ ਹੈ । ਇਸ ਗੁਰਦੁਆਰੇ ਦੀ ਸੰਭਾਲ ਸਥਾਨਿਕ ਸੰਗਤ ਰਾਹੀਂ ਕੀਤੀ ਜਾਂਦੀ ਹੈ ਅਤੇ ਪ੍ਰਬੰਧ ਪਿੰਡ ਦੀ ਕਮੇਟੀ ਦੁਆਰਾ ਕੀਤਾ ਜਾਂਦਾ ਹੈ ।


ਲੇਖਕ : ਜ.ਜ.ਸ. ਅਤੇ ਅਨੁ.: ਗ.ਨ.ਸ.,
ਸਰੋਤ : ਸਿੱਖ ਧਰਮ ਵਿਸ਼ਵਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 286, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.