ਹਰਿਮੰਦਰੁ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਹਰਿਮੰਦਰੁ ਵਾਹਗੁਰੂ ਦਾ ਮਹਲ. ਜਗਤ. “ਹਰਿਮੰਦਰ ਏਹੁ ਜਗਤ ਹੈ.” (ਪ੍ਰਭਾ ਅ: ਮ: ੩) ੨ ਮਾਨੁਦੇਹ. “ਹਰਿਮੰਦਰੁ ਏਹੁ ਸਰੀਰ ਹੈ.” (ਪ੍ਰਭਾ ਅ: ਮ: ੩) ੩ ਸਤਸੰਗ. “ਹਰਿਮੰਦਰ ਸੋਈ ਆਖੀਐ ਜਿਥਹੁ ਹਰਿ ਜਾਤਾ.” (ਮ: ੩ ਵਾਰ ਰਾਮ ੧) ੪ ਗੁਰੂ ਅਰਜਨ ਸਾਹਿਬ ਜੀ ਦਾ ਰਚਿਆ ਅਮ੍ਰਿਤ ਸਰੋਵਰ ਦੇ ਵਿਚਕਾਰ ਕਰਤਾਰ ਦਾ ਮੰਦਿਰ. “ਹਰਿ ਜਪੇ ਹਰਿਮੰਦਰ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ.” (ਸੂਹੀ ਛੰਤ ਮ: ੫) ਦੇਖੋ, ਅਮ੍ਰਿਤਸਰ ਅਤੇ ਮੱਖਨ ਸਿੰਘ । ੫ ਕੀਰਤਪੁਰ ਵਿੱਚ ਛੀਵੇਂ ਸਤਿਗੁਰੂ ਜੀ ਦਾ ਨਿਵਾਸ ਅਸਥਾਨ । ੬ ਪਟਨੇ ਦਾ ਉਹ ਮੰਦਿਰ ਜਿੱਥੇ ਸ਼੍ਰੀ ਦਸ਼ਮੇਸ਼ ਜੀ ਨੇ ਜਨਮ ਲਿਆ। ੭ ਠਾਕੁਰਦ੍ਵਾਰਾ. ਦੇਵਾਲਯ. “ਕਾਹੁ ਕਹ੍ਯੋ ਹਰਿਮੰਦਰ ਮੇ ਹਰਿ, ਕਾਹੁ ਮਸੀਤ ਕੇ ਬੀਚ ਪ੍ਰਮਾਨ੍ਯੋ.” (੩੩ ਸਵੈਯੇ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7365, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First