ਹਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਰ (ਨਾਂ,ਪੁ) ਗਲ਼ ਵਿੱਚ ਪਾਉਣ ਲਈ ਧਾਗੇ ਵਿੱਚ ਪਰੋਏ ਮੋਤੀ ਫੁੱਲ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4247, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਾਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਰ (ਨਾਂ,ਇ) ਵਿਰੋਧੀ ਧਿਰ ਦੇ ਟਾਕਰੇ ਅਸਫ਼ਲ ਰਹਿਣ ਦੀ ਹਾਲਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4246, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਾਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਰ 1 [ਨਾਂਇ] ਹਾਰਨ ਦਾ ਭਾਵ, ਸ਼ਿਕਸਤ, ਭਾਂਜ 2 [ਨਾਂਪੁ] ਧਾਗੇ ਆਦਿ ਵਿੱਚ ਪਰੋਏ ਹੋਏ ਫੁੱਲ ਜਾਂ ਮੋਤੀਆਂ ਆਦਿ ਦੀ ਲੜੀ , ਮਾਲ਼ਾ , ਇੱਕ ਗਹਿਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਾਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਾਰ. ਸੰਗ੍ਯਾ—ਪਰਾਜਯ. ਸ਼ਿਕਸ੍ਤ. ਦੇਖੋ, ਹਾਰੀ. “ਰਨ ਹਾਰ ਨਿਹਾਰ ਭਏ ਬਲ ਰੀਤੇ.” (ਚੰਡੀ ੧) ੨ ਸੰ. ਮੋਤੀ ਫੁੱਲ ਆਦਿਕ ਦੀ ਮਾਲਾ. “ਹਾਰ ਡੋਰ ਰਸ ਪਾਟ ਪਟੰਬਰ.” (ਤੁਖਾ ਬਾਰਹਮਾਹਾ) ੩ ਵਿ—ਹਰਣ ਵਾਲਾ. ਲੈ ਜਾਣ ਵਾਲਾ. ਢੋਣ ਵਾਲਾ. “ਰਾਮ ਭਗਤ ਕੇ ਪਾਨੀਹਾਰ.” (ਗੌਂਡ ਮ: ੫) ੪ ਪ੍ਰਤ੍ਯ—ਵਾਨ. ਵਾਲਾ. “ਦੇਖੈਗਾ ਦੇਵਣਹਾਰ.” (ਸੋਹਿਲਾ) ੫ ਦੇਖੋ, ਸਵੈਯੇ ਦਾ ਰੂਪ ੧੮.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4082, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹਾਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹਾਰ (ਸੰ.। ਸੰਸਕ੍ਰਿਤ) ੧. ਜਿਤ ਨਾ ਹੋਣੀ। ਸ਼ਿਕਸਤ। ਘਾਟੇ ਵਾਲਾ ਪਾਸਾ। ਯਥਾ-‘ਹਾਰ ਜੂਆਰ ਜੂਆ ਬਿਧੇ’ ਜੁਆਰੀਏ ਨੂੰ ਜੂਏ ਵਿਚ ਹਾਰ ਦੀ ਬਿਧ ਹੁੰਦੀ ਹੈ।

੨. (ਸੰਸਕ੍ਰਿਤ ਹਾਰ=ਮੋਤੀ ਮਾਲਾ। ਯਥਾ-‘ਬਿਨੁ ਤਾਗੇ ਗਲਿ ਹਾਰੁ ’।

੩. (ਅ.। ਪੰਜਾਬੀ) ਵਾਲਾ। ਯਥਾ-‘ਰਾਮ ਭਗਤ ਕੇ ਪਾਨੀਹਾਰ’ ਪ੍ਰਮੇਸਰ ਦੇ ਭਗਤ ਦੇ ਪਾਨੀ (ਭਰਨ) ਵਾਲੇ ਹਨ। ਭਾਵ-ਦਾਸ ਹਨ (ਕਾਮਾਦੀ)।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3991, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.