ਹੰਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਦਾ (ਨਾਂ,ਪੁ) ਪਰੋਹਤ ਜਾਂ ਪਰੋਹਤਣੀ ਦੁਆਰਾ ਜਜਮਾਂਨਾ ਦੇ ਘਰੋਂ ਮੰਗ ਕੇ ਲਿਆਂਦਾ ਭੋਜਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹੰਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਦਾ [ਨਾਂਪੁ] ਕਿਸੇ ਪੁਜਾਰੀ ਆਦਿ ਨੂੰ ਰੋਜ਼ਾਨਾ ਮਿਲ਼ਨ ਵਾਲ਼ਾ ਘਰਾਂ ਵਿੱਚੋਂ ਦੁੱਧ ਪਰਸ਼ਾਦਾ ਆਦਿ; ਸੇਬਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13594, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹੰਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੰਦਾ. ਦੇਖੋ, ਹੰਤਕਾਰ ੨। ੨ ਸੰਬੰਧ ਬੋਧਕ ਵ੍ਯ—ਦਾ. ਕਾ. “ਜਸ ਹੰਦਾ ਬਾਣ.” (ਵਾਰ ਰਾਮ ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13562, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੰਦਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੰਦਾ (ਅ.। ਡੋਮ ਭਾਸ਼ਾ ਸੰਦਾ*) ਵਾਲਾ, ਦਾ। ਯਥਾ-‘ਨਾਨਕ ਹੰਦਾ ਛਤ੍ਰੁ ਸਿਰਿ’ ਅਰਥਾਤ ਨਾਨਕ ਦਾ ਛਤ੍ਰ ਸਿਰ (ਤੇ ਹੈ ਗੁਰੂ ਅਮਰਦਾਸ ਜੀ ਦੇ)।

----------

* ਸੰਦਾ ਦਾ ਹੰਦਾ, ਜਿਕੁਰ ਸਭੋ ਦਾ ਹਭੋ। ਸਭ ਦਾ ਹਭ। ਪੁਰਾਣੇ ਸਮੇਂ ਤੇ ਲਹਿਂਦੇ ਵਿਚ ਹੁਣ ਬੀ ਕਈ ਵੇਰ ਸਸੇ ਨੂੰ ਹਾਹੇ ਨਾਲ ਬਦਲਾ ਲੈਂਦੇ ਹਨ। ਦੇਖੋ ਸਂਦਾ ਦੀ ਵਿਤਪਤੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13510, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਹੰਦਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੰਦਾ, ਅਵਯ : ਸਬੰਧ ਬੋਧਕ ਸ਼ਬਦ ਦਾ 'ਜਸ ਹੰਦਾ ਬਾਣ'


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4452, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-12-04-01-56, ਹਵਾਲੇ/ਟਿੱਪਣੀਆਂ:

ਹੰਦਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹੰਦਾ, ਪੁਲਿੰਗ : ੧. ਬ੍ਰਾਹਮਣ ਪਰੋਹਤ ਜਾਂ ਗੁਰਦਵਾਰੇ ਲਈ ਲਾਇਆ ਹੋਇਆ ਰੋਜ਼ ਦਾ ਪਰਸ਼ਾਦਾ, ਲੋੜ ਵੇਲੇ ਦੀ ਇਮਦਾਦ; ੨. ਵੱਟੀ ਹੋਈ ਧਾਰੀ, ਸੇਬਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 4452, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-12-04-02-43, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.