ਫ਼ਕੀਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫ਼ਕੀਰ (ਨਾਂ,ਪੁ) ਸਾਧੂ; ਸੰਤ; ਮਹਾਤਮਾ; ਬੇ-ਪ੍ਰਵਾਹ ਬੰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5620, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫ਼ਕੀਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫ਼ਕੀਰ [ਨਾਂਪੁ] ਮੁਸਲਮਾਨ ਸਾਧੂ; ਭਿਖਾਰੀ , ਮੰਗਤਾ , ਗ਼ਰੀਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫ਼ਕੀਰ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Fakir_ਫ਼ਕੀਰ: ਫ਼ਕੀਰ ਸ਼ਬਦ ਦਾ ਗ਼ਲਤ ਅਰਥ ਨਹੀਂ ਲੈਣਾ ਚਾਹੀਦਾ। ਇਸ ਦਾ ਮਤਲਬ ਭਿਖਾਰੀ ਨਹੀਂ, ਸਗੋਂ ਅਜਿਹਾ ਧਾਰਮਕ ਵਿਅਕਤੀ ਹੈ ਜੋ ਆਪਣਾ ਜੀਵਨ ਸਿਮਰਨ ਅਥਵਾ ਇਬਾਦਤ ਅਤੇ ਆਤਮਕ ਕੰਮਾਂ ਵਿਚ ਗੁਜ਼ਾਰਦਾ ਹੈ (ਹਾਜੀ ਅਲੀ ਮੁਹੰਮਦ ਬਨਾਮ ਅੰਜਮਨੇ ਇਸਲਾਮੀਆਂ -ਏ ਆਈ ਆਰ 1931 ਲਾਹੌ. 379)

ਪਰ ਸਾਧਾਰਨ ਬੋਲ ਚਾਲ ਵਿਚ ਇਸ ਸ਼ਬਦ ਦੇ ਅਰਥਾਂ ਵਿਚ, ਉਪਰੋਕਤ ਤੋਂ ਇਲਾਵਾ ਹੇਠ ਲਿਖੇ ਅਰਥ ਵੀ ਦਿੱਤੇ ਗਏ ਹਨ:

       (1)    ਭਿਖਾਰੀ, ਮੰਗਤਾ;

       (2)   ਸਾਧੂ ਸੰਤ , ਦਰਵੇਸ਼;

       (3)  ਨਿਰਧਨ, ਕੰਗਾਲ। (ਪੰ.ਪੰ. ਕੋਸ਼)


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5291, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.