ਅਧਿਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਧਿਕ [ਵਿਸ਼ੇ] ਵੱਧ, ਜ਼ਿਆਦਾ, ਚੋਖਾ, ਬਹੁਤਾ, ਕਾਫ਼ੀ , ਵਾਹਵਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 500, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਧਿਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਧਿਕ. ਵਿ—ਬਹੁਤ. “ਅਧਿਕ ਸੁਆਦ ਰੋਗ ਅਧਿਕਾਈ.” (ਮਲਾ ਮ: ੧) ੨ ਸ਼ੇ੄. ਬਾਕੀ। ੩ ਸੰਗ੍ਯਾ—ਪੰਜਾਬੀ ਵਿੱਚ ਇੱਕ ਮਾਤ੍ਰਾ, ਜੋ ਦੂਜ ਦੇ ਚੰਦ ਜੇਹੀ ਹੁੰਦੀ ਹੈ, ਅਤੇ ਦੁੱਤ (ਦ੍ਵਿਤ੍ਵ) ਦਾ ਕੰਮ ਦਿੰਦੀ ਹੈ. ਜਿਵੇਂ “ਅੱਲਾ” ਅਧਿਕ ਨਾਲ “ਲ” ਦੋ ਹੋ ਗਏ। ੪ ਇੱਕ ਅਰਥਾਲੰਕਾਰ, ਜਿਸ ਦਾ ਲੱਛਣ ਇਹ ਹੈ ਕਿ ਆਧੇਯ ਦੇ ਮੁਕਾਬਲੇ ਆਧਾਰ ਦੀ ਅਧਿਕਤਾ ਵਰਣਨ ਕਰਨੀ. “ਜਹਿਂ ਅਧੇਯ ਤੇ ਅਧਿਕ ਅਧਾਰ.” (ਗਰਬ-ਗੰਜਨੀ)

    “ਰੋਮ ਰੋਮ ਵਿੱਚ ਰੱਖਿਓਨ

    ਕਰ ਬ੍ਰਹਮੰਡ ਕਰੋੜ ਸੁਮਾਰਾ.” (ਭਾਗੁ)

ਇਸ ਥਾਂ ਆਧੇਯ ਬ੍ਰਹਮੰਡ ਨਾਲੋਂ ਰੋਮ ਆਧਾਰ ਦੀ ਅਧਿਕਤਾ ਕਹੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਧਿਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਧਿਕ (ਕ੍ਰਿ. ਵਿ.। ਸੰਸਕ੍ਰਿਤ) ਬਹੁਤ। ਯਥਾ-‘ਅਧਿਕ ਬਕਉ ਤੇਰੀ ਲਿਵ ਰਹੀਆ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 444, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਅਧਿਕ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਧਿਕ, ਸੰਸਕ੍ਰਿਤ / ਵਿਸ਼ੇਸ਼ਣ : ੧. ਬਹੁਤਾ, ਵਧੇਰਾ, ੨. ਗੁਰਮੁਖੀ ਲਿਪੀ ਦਾ ਅੱਖਰ ਨੂੰ ਦੁੱਤ ਕਰਨ ਦਾ ਨਿਸ਼ਾਨ (ੱ)

–ਅਧਿਕਤਾ, ਇਸਤਰੀ ਲਿੰਗ : ਅਧਿਕ ਹੋਣ ਦਾ ਭਾਵ, ਬਹੁਲਤਾ, ਜ਼ਿਆਦਤੀ, ਵਾਧਾ, ਵਧੀਕ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-35-52, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.