ਅਧੀਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਧੀਨ [ਵਿਸ਼ੇ] ਮਾਤਹਿਤ, ਆਗਿਆ ਵਿਚ, ਦੂਜੇ ਦੇ ਆਸਰੇ, ਪਰਾਏ ਵਸ; ਲਾਚਾਰ, ਗ਼ਰੀਬ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7413, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਅਧੀਨ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਧੀਨ. ਵਿ—ਮਾਤਹਤ. ਆਗ੍ਯਾਕਾਰੀ। ੨ ਵਸ਼ੀਭੂਤ। ੩ ਦੀਨ. ਨਿਰਅਭਿਮਾਨ. “ਅਜਯਾ ਅਧੀਨ ਤਾਂਤੇ ਪਰਮ ਪਵਿਤ੍ਰ ਭਈ.” (ਭਾਗੁ ਕ)1 ਅਜਾ (ਬਕਰੀ) ਦੀਨ ਹੋਣ ਕਰਕੇ ਪਵਿਤ੍ਰ ਹੋਈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7244, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਧੀਨ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਅਧੀਨ, ਵਿਸ਼ੇਸ਼ਣ, ਆਗਿਆ ਵਿਚ, ਮਾਤਹਿਤ, ਦੂਜੇ ਦੇ ਆਸਰੇ, ਪਰਾਏ ਵੱਸ, ਲਾਚਾਰ ਗ਼ਰੀਬ, ਬੀਬਾ, ਹਲੀਮ, ਨਿਮਰ

–ਅਧੀਨਤਾ, ਇਸਤਰੀ ਲਿੰਗ : ਅਧੀਨ ਹੋਣ ਦਾ ਭਾਵ

–ਅਧੀਨਤਾਈ, ਇਸਤਰੀ ਲਿੰਗ : ਆਗਿਆਕਾਰੀ, ਤਾਬੇਦਾਰੀ, ਨਿਮਰਤਾ, ਹਲੀਮੀ, ਬੀਬਾਪਣਾ, ਗ਼ਰੀਬੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1973, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2021-10-05-04-39-03, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.