ਅਸੰਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਅਸੰਤ. ਸੰ. असन्त. ਵਿ—ਜੋ ਸੰਤ (ਸ਼ਾਂਤ) ਨਹੀਂ. ਬੁਰਾ. ਖੋਟਾ. ਪਾਂਮਰ. “ਮਿਲੈ ਅਸੰਤ ਮਸਟਿ ਕਰਿ ਰਹੀਐ.” (ਗੌਂਡ ਕਬੀਰ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6372, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-08-05, ਹਵਾਲੇ/ਟਿੱਪਣੀਆਂ: no

ਅਸੰਤ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਸੰਤ: ਜੋਸੰਤਨਹੀਂ , ਉਹ ਅਸੰਤ ਹੈ। ਜਿਸ ਦਾ ਮਨ ਸ਼ਾਤ ਨਹੀਂ, ਰੁਚੀਆਂ ਸਾਤਵਿਕ ਨਹੀਂ, ਉਹ ਸੰਤ (ਵੇਖੋ) ਨਹੀਂ ਹੋ ਸਕਦਾ। ਇਸ ਲਈ ਉਸ ਨੂੰ ‘ਅਸੰਤ’ ਕਿਹਾ ਜਾਂਦਾ ਹੈ। ਗੁਰਬਾਣੀ ਵਿਚ ਅਜਿਹੇ ਵਿਅਕਤੀਆਂ ਲਈ ‘ਮਨਮੁਖਸ਼ਬਦ ਦੀ ਵਰਤੋਂ ਵੀ ਕੀਤੀ ਗਈ ਹੈ। ਅਧਿਆਤਮਿਕਤਾ ਦੇ ਜਿਗਿਆਸੂਆਂ ਨੂੰ ‘ਅਸੰਤ’ ਦੇ ਸੰਪਰਕ ਵਿਚ ਜਾਣ ਜਾਂ ਉਸ ਨਾਲ ਸੰਵਾਦ ਕਰਨ ਤੋਂ ਵਰਜਿਆ ਗਿਆ ਹੈ। ਭਗਤ ਕਬੀਰ ਨੇ ਗੌਂਡ ਰਾਗ ਵਿਚ ਕਿਹਾ ਹੈ — ਸੰਤੁ ਮਿਲੈ ਕਿਛੁ ਸੁਨੀਐ ਕਹੀਐ ਮਿਲੈ ਅਸੰਤੁ ਮਸਟਿ ਕਰਿ ਰਹੀਐ (ਗੁ.ਗ੍ਰੰ.870)।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6279, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-07, ਹਵਾਲੇ/ਟਿੱਪਣੀਆਂ: no

ਅਸੰਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਅਸੰਤ ਸੰਸਕ੍ਰਿਤ ਅਸਨੑਤ। ਜੋ ਸੰਤ ਨਹੀਂ , ਬੁਰਾ ਵਿਅਕਤੀ , ਖੋਟਾ , ਢੋਂਗੀ- ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6278, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.