ਉਗ੍ਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਉਗ੍ਰ. ਸੰ. उग्र. ਵਿ—ਡਰਾਉਣਾ. ਭਯੰਕਰ. ਘੋਰ. “ਉਗ੍ਰ ਪਾਪ ਸਾਕਤਨਰ ਕੀਨੇ.” (ਕਲਿ ਅ: ਮ: ੪) ੨ ਤੇਜ਼. ਤਿੱਖਾ । ੩ ਕ੍ਰੋਧੀ। ੪ ਬਲਵਾਨ। ੫ ਸੰਗ੍ਯਾ—ਮਨੁ ਦੇ ਲੇਖ ਅਨੁਸਾਰ ਸ਼ੂਦ੍ਰੀ ਦੇ ਪੇਟ ਤੋਂ ਛਤ੍ਰੀ ਦੀ ਔਲਾਦ. ਔਸ਼ਨਸ ਸਿਮ੍ਰਿਤਿ ਅਨੁਸਾਰ ਸ਼ੂਦ੍ਰਾਣੀ ਤੋਂ ਬ੍ਰਾਹਮਣ ਦਾ ਪੁਤ੍ਰ। ੬ ਸ਼ਿਵ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-07-15, ਹਵਾਲੇ/ਟਿੱਪਣੀਆਂ: no

ਉਗ੍ਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਉਗ੍ਰ ਸੰਸਕ੍ਰਿਤ ਉਗ੍ਰ। ਪ੍ਰਾਕ੍ਰਿਤ ਉਗੑਗ। ਤੀਬਰ, ਪ੍ਰਬਲ, ਤੇਜ ; ਗੰਭੀਰ , ਵਡਾ- ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 608, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.