ਕਰਾਲ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Kraal (ਕਰਅਲ) ਕਰਾਲ: ਇਹ ਅਫ਼ਰੀਕੀ ਭਾਸ਼ਾ ਦਾ ਸ਼ਬਦ ਹੈ ਭਾਵ ਵਾੜਾ (enclosure) ਜਿਥੇ ਪਸ਼ੂ ਰੱਖੇ ਜਾਂਦੇ ਹਨ ਜਾਂ ਜਿਸ ਅੰਦਰ ਇਕ ਅਫ਼ਰੀਕੀ ਪਿੰਡ ਵਸਿਆ ਹੁੰਦਾ ਹੈ। ਇਸ ਵਾੜੇ ਅੰਦਰ ਅਧਿਕਤਰ ਗਾਂ-ਬੈਲ ਜਾਂ ਭੇਡਾਂ ਰੱਖੀਆਂ ਜਾਂਦੀਆਂ ਹਨ ਵਿਸ਼ੇਸ਼ ਕਰਕੇ ਰਾਤ ਦੇ ਸਮੇਂ ਤਾਂ ਜੋ ਉਹਨਾਂ ਨੂੰ ਜੰਗਲੀ ਜਾਨਵਰਾਂ ਤੋਂ ਸੁਰੱਖਿਆ ਪ੍ਰਦਾਨ ਕੀਤੀ ਜਾਵੇ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 715, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਕਰਾਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰਾਲ. ਸੰ. ਵਿ—ਭਯਾਨਕ. ਭਯੰਕਰ. ਡਰਾਉਣਾ। ੨ ਸੰਗ੍ਯਾ—ਰਾਵਣ ਦਾ ਇੱਕ ਮੰਤ੍ਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 678, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰਾਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਰਾਲ* (ਗੁ.। ਸੰਸਕ੍ਰਿਤ) ਭ੍ਯਾਨਕ।

----------

* ਜਿਸ ਦੇ ਦੰਦ ਵਡੇ ਹੋਣ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਰਾਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰਾਲ, (ਕਲਾਲ, ਪ੍ਰਾਕ੍ਰਿਤ : ਕੱਲਾ=ਦਾਰੂ<ਸੰਸਕ੍ਰਿਤ : कल्य=ਸ਼ਰਾਬ+ਆਲ) ਪੁਲਿੰਗ : ਕਲਾਲਾ ਸ਼ਰਾਬਫਰੋਸ਼, ਸ਼ਰਾਬ ਬਣਾਉਣ ਜਾਂ ਵੇਚਣ ਵਾਲਾ

–ਕਰਾਬਖਾਨਾ, ਪੁਲਿੰਗ : ਸ਼ਰਾਬ ਦੀ ਭੱਠੀ ਜਾਂ ਕਾਰਖਾਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 19, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-11-59-29, ਹਵਾਲੇ/ਟਿੱਪਣੀਆਂ:

ਕਰਾਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰਾਲ, (ਸੰਸਕ੍ਰਿਤ) \ ਵਿਸ਼ੇਸ਼ਣ : ਡਰਾਉਣਾ, ਭਿਆਨਕ, ਜਿਸ ਦੇ ਵੱਡੇ ਵੱਡੇ ਦੰਦ ਹੋਣ

–ਵਿਕਰਾਲ, ਵਿਸ਼ੇਸ਼ਣ : ੧. ਕਰੂਪ, ੧. ਕਰੂਪ, ਬਦਸੂਰਤ; ੨. ਭਿਆਨਕ, ਡਰਾਉਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 20, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-01-11-59-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.