ਕਾਮੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਮੀ (ਵਿ,ਪੁ) ਭੋਗ-ਬਿਲਾਸ ਦੀ ਤੀਬਰ ਇੱਛਾ ਰੱਖਣ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਮੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਮੀ. ਕਮੀ. ਘਾਟਾ.“ਕਹੁ ਨਾਨਕ ਨਾਹੀ ਤਿਨਿ ਕਾਮੀ” (ਆਸਾ ਮ: ੫) ੨ ਕੰਮਾਂ ਵਿੱਚ. ਕਾਮੋਂ ਮੇ. “ਹਰਿ ਤਿਸ ਕੀ ਕਾਮੀ.” (ਵਾਰ ਮਾਰੂ ੨ ਮ: ੫) ਕਰਤਾਰ ਉਸ ਦੇ ਕੰਮਾਂ ਵਿੱਚ ਸਹਾਇਤਾ ਕਰਦਾ ਹੈ। ੩ ਕਾਮਨਾ. “ਤਿਆਗਿ ਸਗਲ

 

ਕਾਮੀ.” (ਸਾਰ ਮ: ੫ ਪੜਤਾਲ) ੪ ਸੰ. कामिन्. ਕਾਮਨਾ ਵਾਲਾ. ਇੱਛਾ ਵਾਲਾ. “ਸਤ੍ਰਨ ਚੂਰਨ ਕੇ ਨਿਤਕਾਮੀ.” (ਗੁਪ੍ਰਸੂ) ੫ ਕਾਮ (ਅਨੰਗ) ਦੇ ਅਸਰ ਵਾਲਾ. “ਕੁਚਿਲ ਕਠੋਰ ਕਪਟਿ ਕਾਮੀ.” (ਕਾਨ ਮ: ੫) ੬ ਅ਼ ਸੰਨੱਧਬੱਧ ਯੋਧਾ. ਕਵਚਧਾਰੀ ਸੂਰਮਾ. “ਕਾਮੀ ਆਦਿ ਉਚਾਰਕੈ ਅਰਿ ਪਦ ਅੰਤ ਸੁ ਦੇਹੁ.” (ਸਨਾਮਾ) ਕਵਚਧਾਰੀ ਯੋਧਾ ਦੀ ਵੈਰਣ ਬੰਦੂਕ। ੭ ਸਿੰਧੀ. ਕਰਮਚਾਰੀ. ਅਹੁਦੇਦਾਰ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1538, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਮੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਾਮੀ (ਸੰ.। ਸੰਸਕ੍ਰਿਤ) ਕਾਮ ਵਿਚ ਆਤੁਰ। ਦੇਖੋ , ‘ਕਾਮ’

੨. ਕਾਮਨਾ , ਇੱਛਾ। ਯਥਾ-‘ਤਿਆਗਿ ਸਗਲ ਕਾਮੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1480, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਾਮੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਮੀ, (ਸੰਸਕ੍ਰਿਤ) \ ਵਿਸ਼ੇਸ਼ਣ : ਜਿਸ ਵਿੱਚ ਭੋਗ ਦੀ ਇਛਾ ਬਹੁਤੀ ਹੋਵੇ, ਅਯਾਸ਼, ਬਦਕਾਰ, ਵਿਭਚਾਰੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 83, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-03-16-01-24-26, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.