ਕੁਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਲ [ਨਾਂਇ] ਵੰਸ਼ , ਖ਼ਾਨਦਾਨ; ਨਸਲ , ਜਾਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੁਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁਲ. ਸੰ. ਸੰਗ੍ਯਾ—ਨਸਲ. ਵੰਸ਼. “ਕੁਲਹ ਸਮੂਹ ਸਗਲ ਉਧਰਣੰ.” (ਗਾਥਾ) ੨ ਆਬਾਦ ਦੇਸ਼ । ੩ ਘਰ. ਗ੍ਰਿਹ। ੪ ਅ਼. ਕੁੱਲ. ਤਮਾਮ. ਸਭ. ਦੇਖੋ, ਕੁੱਲ. “ਆਪਿ ਤਰਿਆ ਕੁਲ ਜਗਤ ਤਰਾਇਆ.” (ਮ: ੩ ਵਾਰ ਗੂਜ ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 36870, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਕੁਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਕੁਲ ਸੰਸਕ੍ਰਿਤ ਕੁਲਮੑ। ਕੁਲ, ਵੰਸ਼- ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ; ਫ਼ਾਰਸੀ ਕੁੱਲ। ਸੰਪੂਰਨ, ਸਾਰਾ- ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ ਮਾਇਆ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 36814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no
ਕੁਲ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁਲ, (ਸ਼ਾਹਪੁਰੀ) \ ਪੁਲਿੰਗ : ਮੌਤ ਤੋਂ ਤੀਜੇ ਦਿਨ ਕੁਰਾਨ ਦਾ ਜੋ ਹਿੱਸਾ ਪੜ੍ਹਿਆ ਜਾਵੇ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-16-03-53-09, ਹਵਾਲੇ/ਟਿੱਪਣੀਆਂ:
ਕੁਲ ਸਰੋਤ :
ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)
ਕੁਲ, (ਅਰਬੀ : ਕੁਲ=ਸਾਰਾ) \ ਵਿਸ਼ੇਸ਼ਣ : ੧. ਤਮਾਮ, ਸਾਰਾ, ਪੂਰਾ, ਸਭ, ੨. ਹਰੇਕ; ੧. ਸੂਫ਼ੀਆਂ ਦੀ ਇਸਤਲਾਹ ਵਿੱਚ ਰੱਬ ਦਾ ਨਾਂ, ੨. ਜੋੜ
–ਕੁਲ ਆਮਦਨ, ਇਸਤਰੀ ਲਿੰਗ : ਕਿਸੇ ਕੰਮ ਤੋਂ ਹੋਈ ਸਮੁੱਚੀ ਆਮਦਨ ਜਿਸ ਵਿਚੋਂ ਖ਼ਰਚ ਆਦਿ ਨਾ ਕਟਿਆ ਗਿਆ ਹੋਵੇ
–ਕੁਲ ਆਲਮ, ਪੁਲਿੰਗ : ਸਾਰਾ ਸੰਸਾਰ, ਸਾਰਾ ਜਗ
–ਕੁਲ ਸੰਸਾਰ, ਪੁਲਿੰਗ : ਸਾਰੀ ਦੁਨੀਆ, ਸਾਰੇ ਲੋਗ, ਸਾਰਾ ਜਗ, ਸਭ ਕੋਈ
–ਕੁਲ ਹਾਲ, ਪੁਲਿੰਗ : ਸਾਰਾ ਕਿੱਸਾ, ਸਾਰਾ ਮਾਜਰਾ, ਤਮਾਮ ਗੱਲ, ਤਮਾਮ ਹਾਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 760, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-17-03-09-21, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First