ਖਟੀਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਟੀਕ (ਨਾਂ,ਪੁ) ਚਮੜਾ ਰੰਗਣ ਅਤੇ ਕੁੱਪੇ ਆਦਿ ਬਣਾਉਣ ਦਾ ਧੰਦਾ ਕਰਨ ਵਾਲੀ ਜਾਤੀ ਦਾ ਬੰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਟੀਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਟੀਕ [ਨਾਂਪੁ] ਚਮੜਾ ਰੰਗਣ ਅਤੇ ਕੁੱਪੇ ਆਦਿ ਬਣਾਉਣ ਦਾ ਕੰਮ ਕਰਨ ਵਾਲ਼ੀ ਇੱਕ ਜਾਤੀ; ਚੰਮ-ਰੰਗ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਟੀਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਟੀਕ. ਸੰ. खट्टिक —ਖੱਟਿਕ. ਸੰਗ੍ਯਾ—ਦਬਗਰ. ਚੰਮ ਰੰਗਣ ਅਤੇ ਕੁੱਪੇ ਆਦਿਕ ਬਣਾਉਣ ਵਾਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 754, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖਟੀਕ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ

ਖਟੀਕ : ਇਹ ਪੰਜਾਬ (ਭਾਰਤ) ਦੀ ਇਕ ਜਾਤੀ ਹੈ ਜੋ ਜਮਨਾ, ਪਟਿਆਲਾ ਅਤੇ ਸਰਸਾ ਦੇ ਇਲਾਕਿਆਂ ਵਿਚ ਮਿਲਦੀ ਹੈ। ਪਿਛੋਂ ਇਹ ਲੋਕ ਵੱਡੀਆਂ ਛਾਉਣੀਆਂ ਅਤੇ ਇਨ੍ਹਾਂ ਦੇ ਨੇੜੇ ਤੇੜੇ ਵਸਦੇ ਗਏ। ਬਾਅਦ ਵਿਚ ਇਨ੍ਹਾਂ ਵਿਚੋਂ ਬਹੁਤੇ ਮੁਸਲਮਾਨ ਬਣ ਗਏ। ਇਹ ਚੂਹੜਿਆਂ ਅਤੇ ਚਮਾਰਾ ਕੰਮ ਕਰਨ ਵਾਲਿਆਂ ਵਿਚਕਾਰ ਇਕ ਕੜੀ ਹਨ। ਇਨ੍ਹਾਂ ਦਾ ਸਮਾਜਕ ਰੁਤਬਾ ਚਮੜੇ ਦਾ ਕੰਮ ਕਰਨ ਵਾਲਿਆਂ ਤੋਂ ਨੀਵਾਂ ਹੈ। ਇਹ ਸੂਰ ਅਤੇ ਮੁਰਗੀਆਂ ਪਾਲਣ ਦਾ, ਚਮੜਾ ਰੰਗਣ ਅਤੇ ਕੁਪੇ ਬਣਾਉਣ ਦਾ ਕੰਮ ਕਰਦੇ ਹਨ। ਇਨ੍ਹਾਂ ਨੂੰ ਚਮਰੰਗ ਵੀ ਕਿਹਾ ਜਾਂਦਾ ਹੈ।

          ਹ. ਪੁ.– ਪੰ. ਕਾ : 296; ਪੰ. ਪੰ. ਕੋ. 2 : 15


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 669, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-10-03, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.