ਡੋਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੋਰ (ਨਾਂ,ਇ) ਪਤੰਗ ਉਡਾਉਣ ਲਈ ਆਕੜਵੀਂ ਲੇਟੀ ਲਾ ਕੇ ਪੱਕਾ ਕੀਤਾ ਧਾਗਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਡੋਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੋਰ [ਨਾਂਇ] ਵੱਟਿਆ ਹੋਇਆ ਧਾਗਾ , ਪਤੰਗ ਉਡਾਉਣ ਵਾਲ਼ਾ ਮਜ਼ਬੂਤ ਅਤੇ ਬਰੀਕ ਧਾਗਾ, ਰੱਸੀ , ਕਮਾਨ ਦੀ ਤੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15491, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਡੋਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਡੋਰ. ਸੰਗ੍ਯਾ—ਤਾਗਾ. ਸੂਤ. ਡੋਰਾ. ਰੱਸੀ. “ਹਾਥਿ ਤ ਡੋਰ ਮੁਖਿ ਖਾਇਓ ਤੰਬੋਰ.” (ਗਉ ਕਬੀਰ) ਹੱਥ ਵਿੱਚ ਪਤੰਗ , ਬਾਜ਼, ਘੋੜੇ ਆਦਿ ਦੀ ਡੋਰ ਹੈ, ਮੁਖ ਵਿੱਚ ਤਾਂਬੂਲ (ਪਾਨ) ਹੈ। ੨ ਸੰ. ਭੁਜਬੰਦ. “ਹਾਰ ਡੋਰ ਰਸ ਪਾਟ ਪਟੰਬਰ.” (ਤੁਖਾ ਬਾਰਹਮਾਹਾ) ੩ ਭਾਵ—ਤਦਾਕਾਰ ਵ੍ਰਿੱਤਿ. “ਡੋਰ ਰਹੀ ਲਿਵ ਲਾਈ.” (ਗਉ ਕਬੀਰ) ੪ ਡੋਲ ਦੀ ਥਾਂ ਭੀ ਡੋਰ ਸ਼ਬਦ ਵਰਤਿਆ ਹੈ. “ਡੋਰ ਕੂਪ ਤੇ ਨਾਰਿ ਨਿਕਾਰੀ.” (ਚਰਿਤ੍ਰ ੩੮੭)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15346, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਡੋਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਡੋਰ (ਸੰ.। ਸੰਸਕ੍ਰਿਤ ਡੋਰ=ਤਾਗਾ*) ਗਹਿਣਾ , ਦਾਉਣੀ। ਯਥਾ-‘ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ’।

----------

* ਪੰਜਾਬੀ ਕੋਸ਼ , ਡੋਰਾ=ਵਿਆਹ ਸਮੇਂ ਪਹਿਨਣ ਦਾ ਗਹਿਣਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.