ਤਰੁਣਾ ਦਲ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਤਰੁਣਾ ਦਲ: ਨਵਾਬ ਕਪੂਰ ਸਿੰਘ ਦੁਆਰਾ ਸਿੱਖਾਂ ਦੇ ਸੈਨਿਕ ਬਲ ਨੂੰ ਵਿਵਸਥਿਤ ਰੂਪ ਦੇਣ ਲਈ ਸੰਨ 1734 ਈ. ਵਿਚ ਦੋ ਮੁੱਖ ਦਲਾਂ ਵਿਚ ਵੰਡ ਦਿੱਤਾ ਗਿਆ, ਜਿਵੇਂ ਬੁੱਢਾ ਦਲ ਅਤੇ ਤਰੁਣਾ ਦਲ। ਪਹਿਲੇ ਦਲ ਵਿਚ 40 ਵਰ੍ਹਿਆਂ ਤੋਂ ਉਪਰ ਉਮਰ ਵਾਲੇ ਸਿੰਘ ਸ਼ਾਮਲ ਸਨ ਜਦ ਕਿ ਤਰੁਣਾ ਦਲ ਵਿਚ 40 ਤੋਂ ਹੇਠਲੀ ਉਮਰ ਦੇ ਯੋਧੇ ਰਖੇ ਗਏ ਸਨ। ਇਨ੍ਹਾਂ ਦਾ ਕੰਮ ਵੈਰੀਆਂ ਨਾਲ ਲੋਹਾ ਲੈਣਾ , ਪੰਥ ਨੂੰ ਚੜ੍ਹਦੀ ਕਲਾ ਵਿਚ ਰਖਣਾ ਅਤੇ ਆਪਣੀ ਹੋਂਦ ਲਈ ਸੰਘਰਸ਼ ਕਰਨਾ ਸੀ। ਹੋਰ ਵਿਸਤਾਰ ਲਈ ਵੇਖੋ ‘ਬੁੱਢਾ ਦਲ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.