ਦੇਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੇਸ. ਸੰ. ਦੇਸ਼. ਸੰਗ੍ਯਾ—ਮੁਲਕ. ਪ੍ਰਿਥਿਵੀ ਦਾ ਵਡਾ ਖੰਡ , ਜਿਸ ਵਿੱਚ ਕਈ ਇਲਾਕੇ ਹੋਣ. “ਦੇਸ ਛੋਡਿ ਪਰਦੇਸਹਿ ਧਾਇਆ.” (ਪ੍ਰਭਾ ਅ: ਮ: ੫) ੨ ਦੇਹ ਦਾ ਅੰਗ. “ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ.” (ਬਿਹਾ ਛੰਤ ਮ: ੫) ਅੰਗਾਂ ਦਾ ਲਿਬਾਸ ਅਤੇ ਭੂ੄ਣ। ੩ ਕਮਾਚ ਠਾਟ ਦਾ ਇੱਕ ਔੜਵ ਸੰਪੂਰਣ ਰਾਗ. ਆਰੋਹੀ ਵਿੱਚ ਗਾਂਧਾਰ ਅਤੇ ਧੈਵਤ ਵਰਜਿਤ ਹਨ. ਵਾਦੀ ਰਿ੄ਭ ਅਤੇ ਸੰਵਾਦੀ ਨਿ੄੠ਦ ਹੈ. ਅਵਰੋਹੀ ਵਿੱਚ ਗਾਂਧਾਰ ਤੇ ਠਹਿਰਨ ਤੋਂ ਸੋਰਠ ਦੀ ਸ਼ਕਲ ਬਣ ਜਾਂਦੀ ਹੈ. ਇਸ ਦੇ ਗਾਉਣ ਦਾ ਵੇਲਾ ਰਾਤ ਦਾ ਦੂਜਾ ਪਹਰ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 21379, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਦੇਸ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਦੇਸ (ਸੰ.। ਸੰਸਕ੍ਰਿਤ ਦੇਸ਼:) ਸਥਾਨ ਮਾਤ੍ਰ, ਦੇਸ ਪ੍ਰਸਿੱਧ। ਯਥਾ-‘ਦੇਸ ਦਿਸੰਤਰਿ ਮੈ ਸਗਲੇ ਝਾਗੇ’।    ਦੇਖੋ , ‘ਦੇਸ ਬਿਦੇਸ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 21365, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.