ਦੱਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਦ (ਨਾਂ,ਇ) ਖਾਰਸ਼ ਹੁੰਦੇ ਰਹਿਣ ਵਾਲਾ ਚਮੜੀ ਰੋਗ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15830, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਦੱਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਦ [ਨਾਂਇ] ਚਮੜੀ ਦਾ ਇੱਕ ਰੋਗ , ਧੱਦਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਦੱਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਦੱਦ ਇੱਕ ਰੋਗ. ਸੰ. दद्रु —ਦਦ੍ਰੁ  .ਕੂਬਾ. Ringworm. ਮੈਲਾ ਰਹਿਣ ਅਤੇ ਮੈਲਾ ਪਾਣੀ ਲਗਣ ਤੋਂ ਗਿੱਲਾ ਵਸਤ੍ਰ ਪਹਿਰਨ ਤੋਂ ਲਹੂ ਦੀ ਖਰਾਬੀ ਤੋਂ ਇਹ ਰੋਗ ਹੁੰਦਾ ਹੈ. ਵੈਦਕ ਵਿੱਚ ਇਹ ਛੋਟੇ ਕੁ੄਎੠ (ਕੋੜ੍ਹਾਂ) ਅੰਦਰ ਗਿਣਿਆ ਹੈ. ਇਸ ਦੇ ਭੀ ਕੀੜੇ ਹੁੰਦੇ ਹਨ, ਜੋ ਖੁਰਕਣ ਤੋਂ ਵਧਦੇ ਰਹਿਂਦੇ ਹਨ. ਦੱਦ ਵਿੱਚ ਮੱਠੀ ਮੱਠੀ ਖਾਜ ਉਠਦੀ ਹੈ. ਜਾਦਾ ਖੁਰਕਣ ਤੋਂ ਤੁਚਾ ਉੱਚੜ ਜਾਂਦੀ ਹੈ, ਪਾਣੀ ਨਿਕਲਨ ਲਗਦਾ ਹੈ ਅਤੇ ਜਲਨ ਪੈਦਾ ਹੁੰਦੀ ਹੈ.

 

     ਇਸ ਤੋਂ ਛੁਟਕਾਰਾ ਪਾਉਣ ਦਾ ਉਪਾਉ ਇਹ ਹੈ ਕਿ ਗੰਧਕ ਦੇ ਸਬੂਣ ਨਾਲ ਦੱਦ ਵਾਲਾ ਥਾਂ ਧੋਕੇ ਹੇਠ ਲਿਖੀ ਦਵਾ ਵਰਤਣੀ ਚਾਹੀਏ.

     ਕੱਥ , ਮਾਜੂ , ਗੰਧਕ, ਤੇਲੀਆ ਸੁਹਾਗਾ , ਚੌਹਾਂ ਨੂੰ ਕਪੜਛਾਣ ਕਰਕੇ ਕੂੰਡੇ ਵਿੱਚ ਪਾਣੀ ਦੇ ਛਿੱਟੇ ਦੇਕੇ ਅਜੇਹਾ ਘੋਟੇ ਜੋ ਲੇਸ ਛੱਡ ਦੇਣ. ਇਸ ਦੀਆਂ ਗੋਲੀਆਂ ਵੱਟਕੇ ਛਾਵੇਂ ਸੁਕਾ ਲੈਣੀਆਂ. ਇਹ ਗੋਲੀ ਪਾਣੀ ਨਾਲ ਘਸਾਕੇ ਦੱਦ ਉੱਪਰ ਲੇਪ ਕਰਨੀ ਅਰ ਜਦ ਤੀਕ ਦਵਾ ਖੁਸ਼ਕ ਨਾ ਹੋ ਜਾਵੇ ਵਸਤ੍ਰ ਨਾਲ ਅੰਗ ਨਹੀਂ ਢਕਣਾ ਚਾਹੀਏ.

     ਸੰਘਾੜੇ ਦਾ ਆਟਾ ਛੀ ਮਾਸ਼ੇ, ਅਫੀਮ ਇੱਕ ਮਾਸ਼ਾ, ਦੋਹਾਂ ਨੂੰ ਕਾਗਜੀ ਨਿੰਬੂ ਦੇ ਰਸ ਵਿੱਚ ਚੰਗੀ ਤਰ੍ਹਾਂ ਘੋਟਕੇ ਲੇਪ ਕਰਨਾ.

     ਚਰਾਇਤਾ ਆਦਿ ਲਹੂ ਸਾਫ ਕਰਨ ਵਾਲੀਆਂ ਔਖਧਾਂ ਵਰਤਣੀਆਂ ਗੁਣਕਾਰੀ ਹਨ. ਦੱਦ ਦੇ ਰੋਗੀ ਨੂੰ ਲਹੂ ਵਿੱਚ ਜੋਸ਼ ਕਰਨ ਵਾਲੇ ਤੀਖਣ ਪਦਾਰਥ ਨਹੀਂ ਵਰਤਣੇ ਚਾਹੀਦੇ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 15604, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-31, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.