ਨਲ੍ਹ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਨਲ੍ਹ (ਭੱਟ): ਇਕ ਭੱਟ ਕਵੀ ਜਿਸ ਨੇ ਗੁਰੂ ਰਾਮਦਾਸ ਜੀ ਦੀ ਉਸਤਤ ਵਿਚ 16 ਛੰਦ ਲਿਖੇ ਸਨ ਅਤੇ ਜੋ ਹੁਣ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। ਇਸ ਦੀ ਧਾਰਣਾ ਹੈ ਕਿ ਗੁਰੂ ਜੀ ਦੀ ਚਰਣ ਛੋਹ ਪ੍ਰਾਪਤ ਕਰਨ ਨਾਲ ਜਿਗਿਆਸੂ ਦਾ ਉੱਧਾਰ ਹੋ ਜਾਂਦਾ ਹੈ।

            ਇਸ ਨੇ ਆਪਣੇ ਪਦਿਆਂ ਵਿਚ ‘ਦਾਸਸ਼ਬਦ ਦੀ ਵਰਤੋਂ ਕੀਤੀ ਹੈ। ਇਸ ਕਰਕੇ ਕਈ ਵਿਦਵਾਨਾਂ ਨੇ ‘ਦਾਸ’ ਨਾਂ ਦੇ ਇਕ ਵਖਰੇ ਭੱਟ ਕਵੀ ਦੀ ਕਲਪਨਾ ਕੀਤੀ ਹੈ, ਜੋ ਸਹੀ ਨਹੀਂ ਹੈ। ਇਹ ਸ਼ਬਦ ਉਸ ਦੀ ਨਿਮਰਤਾ ਦਾ ਵਾਚਕ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2028, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-09, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.