ਪਾੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾੜਾ (ਨਾਂ,ਪੁ) ਭੋਂਏਂ ਦੀ ਵਹਾਈ ਸਮੇਂ ਦੋਂਹ ਸਿਆੜਾਂ ਵਿੱਚ ਬਚ ਗਈ ਅਣਵਾਹੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4255, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪਾੜਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Balk, Baulk (ਬਅਕ, ਬਅਉਕ) ਪਾੜਾ: ਜਿਥੇ ਭੂਮੀ ਦੀ ਕਤਾਰਾਂ ਵਿੱਚ ਟੁਕੜੇ ਬਣਾ ਕੇ ਖੇਤੀ ਕੀਤੀ ਜਾਂਦੀ ਹੈ, ਉਸ ਪ੍ਰਣਾਲੀ ਵਿੱਚ ਦੋ ਕਾਸ਼ਤ-ਸ਼ੁਦਾ ਟੁਕੜਿਆਂ ਦੇ ਵਿਚਕਾਰ ਗੈਰ-ਕਾਸ਼ਤ ਟੁਕੜੇ ਨੂੰ ਪਾੜਾ ਕਿਹਾ ਜਾਂਦਾ ਹੈ। ਕਈ ਵਾਰ ਇਹ ਪਾੜਾ ਦੋ ਗੁਆਂਢੀ ਮਾਲਕਾਂ ਦੀ ਜ਼ਮੀਨ ਵਿਚਕਾਰ ਹੱਦ ਵੀ ਬਣਾਉਂਦਾ ਹੈ। ਇਹ ਪਹੁੰਚ ਮਾਰਗ ਦਾ ਕੰਮ ਵੀ ਦਿੰਦਾ ਹੈ ਅਤੇ ਪਸ਼ੂ ਚਾਰਨ ਲਈ ਵੀ ਪ੍ਰਯੋਗ ਕੀਤਾ ਜਾਂਦਾ ਹੈ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4254, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਪਾੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾੜਾ [ਨਾਂਪੁ] ਅੰਤਰ, ਫ਼ਰਕ, ਫੁੱਟ , ਦਰਾੜ, ਤਰੇੜ; ਹਲ਼ ਵਾਹੁਣ ਵੇਲ਼ੇ ਸਿਆੜਾਂ ਵਿੱਚ ਜੋ ਅਣਵਾਹੀ ਥਾਂ ਰਹਿ ਜਾਵੇ; ਦਰਿਆ ਆਦਿ ਦਾ ਖੁਰਿਆ ਕਿਨਾਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4240, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪਾੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪਾੜਾ. ਸੰਗ੍ਯਾ—ਭੇਦ. ਵਿਰੋਧ । ੨ ਵਿੱਥ । ੩ ਦਰਿਆ ਦੇ ਦੋਹਾਂ ਕਿਨਾਰਿਆਂ ਦੇ ਮੱਧ ਦੀ ਵਿੱਥ. ਪਾਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4047, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.