ਪੁਰਾਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰਾਣਾ (ਵਿ,ਪੁ) 1 ਬਹੁਤ ਦਿਨਾਂ ਦਾ; ਚਿਰੋਕਾ; ਰਿਵਾਜ ਮੁੱਕ ਗਏ ਵਾਲਾ 2 ਵੱਡੀ ਉਮਰ ਕਰਕੇ ਬਹੁਤੇ ਅਨੁਭਵ ਅਤੇ ਗਿਆਨ ਵਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7425, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਪੁਰਾਣਾ ਸਰੋਤ : ਹੱਡੀਆਂ ਅਤੇ ਜੋੜਾਂ ਦੀਆਂ ਸੱਟਾਂ ਅਤੇ ਇਲਾਜ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰਾਣਾ ਪਾਕਾ

Chronic Infection :

          ਜੇਕਰ ਹੱਡੀ ਦਾ ਪਾਕਾ ਖਤਮ ਨਾ ਹੋਵੇ ਤਾਂ ਇਸ ਵਿਚੋਂ ਪੀਕ ਆਉਂਦੀ ਰਹਿੰਦੀ ਹੈ, ਹੱਡੀ ਨਿਰਜੀਵ ਹੋ ਜਾਂਦੀ ਹੈ ਅਤੇ ਗਲ ਜਾਂਦੀ ਹੈ। ਇਸ ਅਵਸਥਾ ਵਿਚ ਪੀਕ ਵਾਲੀ ਖੋੜ ਦੀ ਛੱਤ ਕੱਟ ਕੇ ਗਲੀ ਹੱਡੀ (Sequetrum) ਕੱਢ ਦਿੱਤੀ ਜਾਂਦੀ ਹੈ ਅਤੇ ਖੋੜ ਪੂਰਣ ਰੂਪ ਵਿੱਚ ਖੋਲ੍ਹ ਦਿੱਤੀ ਜਾਂਦੀ ਹੈ ਤਾਂ ਜੋ ਪੀਕ ਇਕੱਠੀ ਨਾਂ ਹੋ ਸਕੇ। ਖੋੜ ਪੱਠਿਆਂ ਨਾਲ ਵੀ ਭਰੀ ਜਾ ਸਕਦੀ ਹੈ। ਉਪਰੇਸ਼ਨ ਉਪਰੰਤ ਭਾਗ ਦੀ ਹੱਡੀ ਪਲਸਤਰ ਲਗਾ ਕੇ ਸੁਰੱਖਿਅਤ ਰੱਖੀ ਜਾਂਦੀ ਹੈ।


ਲੇਖਕ : ਰਵਿੰਦਰ ਸਿੰਘ,
ਸਰੋਤ : ਹੱਡੀਆਂ ਅਤੇ ਜੋੜਾਂ ਦੀਆਂ ਸੱਟਾਂ ਅਤੇ ਇਲਾਜ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-18, ਹਵਾਲੇ/ਟਿੱਪਣੀਆਂ: no

ਪੁਰਾਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰਾਣਾ [ਵਿਸ਼ੇ] ਪੁਰਾਤਨ, ਪ੍ਰਾਚੀਨ; ਬੇਹਾ, ਬਾਸੀ; ਅਪ੍ਰਚਲਿਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7412, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਪੁਰਾਣਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਪੁਰਾਣਾ. ਵਿ—ਪ੍ਰਾਚੀਨ. ਪੂਰਵਕਾਲ ਦਾ। ੨ ਬੋੱਦਾ. ਕਮਜ਼ੋਰ. “ਹੋਇ ਪੁਰਾਣਾ ਸੁਟੀਐ.” (ਵਾਰ ਆਸਾ) “ਸਚੁ ਪੁਰਾਣਾ ਨਾ ਥੀਐ.” (ਵਾਰ ਸਾਰ ਮ: ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7152, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਪੁਰਾਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਪੁਰਾਣਾ (ਗੁ.। ਸੰਸਕ੍ਰਿਤ ਪੁਰਾਣ। ਪੰਜਾਬੀ ਪੁਰਾਣਾ) ੧. ਪੁਰਾਣਾ, ਚਿਕਾਰਾ। ੨. ਜੀਰਨ, ਬੋਦਾ। ਯਥਾ-‘ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7123, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.