ਫੂਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਲ. ਸੰਗ੍ਯਾ—ਪੁ੄ਪ. ਕੁਸੁਮ. ਦੇਖੋ, ਫੁੱਲ. “ਆਪੇ ਭਵਰਾ ਫੂਲ ਬੇਲਿ”. (ਬਸੰ ਅ: ਮ: ੧) ੨ ਫੁੱਲ ਦੇ ਆਕਾਰ ਦਾ ਭੂ੄ਣ. “ਸਗਲ ਆਭਰਣ ਸੋਭਾ ਕੰਠਿ ਫੂਲ”. (ਆਸਾ ਮ: ੫)

ਢਾਲ ਦੇ ਫੁੱਲ. “ਫੂਲਨ ਲਾਗ ਚਿਣਗ ਗਨ ਜਾਗਾ”. (ਗੁਪ੍ਰਸੂ)

੪ ਬੈਰਾੜ ਵੰਸ਼ ਦਾ ਰਤਨ ਬਾਬਾ ਫੂਲ, ਜੋ ਰੂਪਚੰਦ ਦੇ ਘਰ ਮਾਤਾ ਅੰਬੀ ਦੇ ਉਦਰ ਤੋਂ ਸੰਮਤ ੧੬੮੪ (ਸਨ ੧੬੨੭) ਵਿੱਚ ਜਨਮਿਆ, ਜਦਕਿ ਗੁਰੂ ਹਰਿਗੋਬਿੰਦ ਸਾਹਿਬ ਨੇ ਮੋਹਨ ਅਤੇ ਕਾਲੇ ਪੁਰ ਕ੍ਰਿਪਾ ਕਰਕੇ ਮੇਹਰਾਜ ਗ੍ਰਾਮ ਵਸਾਇਆ ਸੀ.

ਸੰਮਤ ੧੬੮੮ ਵਿੱਚ ਗੁਰੂਸਰ ਦੇ ਜੰਗ ਪਿੱਛੋਂ ਜਦ ਗੁਰੂ ਸਾਹਿਬ ਦੇ ਦਿਵਾਨ ਵਿੱਚ ਬਾਲਕ ਫੂਲ ਆਪਣੇ ਚਾਚੇ ਕਾਲੇ ਨਾਲ ਹਾਜਿਰ ਹੋਇਆ, ਤਦ ਸੁਭਾਵਿਕ ਹੀ ਪੇਟ ਵਜਾਉਣ ਲੱਗ ਪਿਆ. ਸਤਿਗੁਰੂ ਨੇ ਕਾਲੇ ਤੋਂ ਬਾਲਕ ਦੀ ਹਰਕਤ ਬਾਬਤ ਪੁੱਛਿਆ, ਤਾਂ ਅਰਜ ਕੀਤੀ ਕਿ ਮਹਾਰਾਜ! ਇਸ ਦੀ ਮਾਈ ਗੁਜਰ ਗਈ ਹੈ, ਹਜੂਰ ਦੇ ਸਾਹਮਣੇ ਆਪਣੇ ਪੇਟ ਪਾਲਣ ਲਈ ਇਸ਼ਾਰੇ ਨਾਲ ਅਰਜ਼ ਕਰ ਰਿਹਾ ਹੈ. ਇਸ ਪੁਰ ਗੁਰੂ ਸਾਹਿਬ ਨੇ ਫਰਮਾਇਆ ਕਿ ਇਹ ਬਾਲਕ ਗੁਰੂ ਨਾਨਕਦੇਵ ਦੀ ਕ੍ਰਿਪਾ ਨਾਲ ਲੱਖਾਂ ਦੇ ਪੇਟ ਭਰੇਗਾ ਅਤੇ ਇਸ ਦੀ ਸੰਤਾਨ ਰਾਜ ਭਾਗ ਭੋਗੇਗੀ.

ਸੰਮਤ ੧੭੦੩ ਵਿੱਚ ਜਦ ਗੁਰੂ ਹਰਿਰਾਇ ਸਾਹਿਬ ਮਾਲਵੇ ਨੂੰ ਕ੍ਰਿਤਾਰਥ ਕਰਦੇ ਮੇਹਰਾਜ ਪਧਾਰੇ, ਤਦ ਫੂਲ ਆਪਣੇ ਸੰਬੰਧੀਆਂ ਸਮੇਤ ਦੀਵਾਨ ਵਿੱਚ ਹਾਜਿਰ ਹੁੰਦਾ ਰਿਹਾ. ਗੁਰੂ ਸਾਹਿਬ ਨੇ ਇਸ ਦੀ ਨੰਮ੍ਰਤਾ ਅਤੇ ਸੇਵਾ ਭਾਵ ਦੇਖਕੇ ਦਾਦਾ ਗੁਰੂ ਜੀ ਦੇ ਵਰਦਾਨ ਦੀ ਪੁ੄਍੢ ਵਿੱਚ ਆਸ਼ੀਰਵਾਦ ਦਿੱਤਾ, ਜਿਸ ਦਾ ਫਲ ਹੁਣ ਫੁਲਕੀਆਂ ਰਿਆਸਤਾਂ ਸਿੱਖਾਂ ਦਾ ਮਾਣ ਤਾਣ ਹਨ.1

ਫੂਲ ਦੇ ਦੋ ਵਿਆਹ ਹੋਏ— ਧਰਮਪਤਨੀ ਬਾਲੀ ਦੇ ਉਦਰ ਤੋਂ ਤਿਲੋਕ ਸਿੰਘ ਰਾਮ ਸਿੰਘ ਅਤੇ ਰੱਘੂ2 ਅਤੇ ਬੀਬੀ ਰਾਮੀ3 ਜਨਮੇ, ਅਰ ਰੱਜੀ ਤੋਂ ਚੰਨੂ, ਝੰਡੂ ਅਤੇ ਤਖਤਮੱਲ ਪੈਦਾ ਹੋਏ. ਬਾਬੇ ਫੂਲ ਦੀ ਔਲਾਦ ਪੁਰ ਗੁਰੂ ਗੋਬਿੰਦ ਸਿੰਘ ਸਾਹਿਬ ਦੀ ਖਾਸ ਕ੍ਰਿਪਾ ਰਹੀ ਹੈ. ਦੇਖੋ, ਤਿਲੋਕ ਸਿੰਘ.

ਬਾਬਾ ਫੂਲ ਦਾ ਦੇਹਾਂਤ ਸੰਮਤ ੧੭੪੭ (ਸਨ ੧੬੯੦)4 ਵਿੱਚ, ਬਹਾਦੁਰਪੁਰ5 ਹੋਇਆ, ਸਸਕਾਰ ਫੂਲ ਨਗਰ ਕੀਤਾ ਗਿਆ. ਜਿੱਥੇ ਸਮਾਧ ਵਿਦ੍ਯਮਾਨ ਹੈ. ਦੇਖੋ, ਗੁਰੂ ਹਰਿਗੋਬਿੰਦ, ਗੁਰੂ ਹਰਿਰਾਇ, ਮੇਹਰਾਜ ਅਤੇ ਫੂਲਵੰਸ਼.

੫ ਬਾਬਾ ਫੂਲ ਦਾ ਸੰਮਤ ੧੭੧੧ (ਸਨ ੧੬੫੩)6 ਵਿੱਚ ਆਬਾਦ ਕੀਤਾ ਨਗਰ, ਜੋ ਰਾਜ ਨਾਭਾ ਵਿੱਚ ਹੈ. ਇਹ ਰਿਆਸਤ ਦੀ ਨਜਾਮਤ ਦਾ ਪ੍ਰਧਾਨ ਅਸਥਾਨ ਹੈ. ਇੱਥੇ ਬਾਬਾ ਫੂਲ ਦੇ ਪੁਰਾਣੇ ਚੁਲ੍ਹੇ ਹਨ, ਜੋ ਫੂਲਵੰਸ਼ ਤੋਂ ਸਨਮਾਨਿਤ ਹਨ. ਰੇਲਵੇ ਸਟੇਸ਼ਨ ਰਾਮਪੁਰਾ ਫੂਲ ਹੈ.

੬ ਦੇਖੋ, ਫੂਲਸਾਹਿਬ। ੭ ਦੇਖੋ, ਫੂਲਵੰਸ਼.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 38386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫੂਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫੂਲ (ਸੰ.। ਦੇਖ਼ੋ , ਫੁਲ) ੧. ਫੁਲ , ਪੁਸ਼ਪ। ੨. (ਕ੍ਰਿ.। ਭਾਸ਼ਾ) ਫੁਲਨਾ। ਦੇਖੋ, ‘ਫੂਲੁ ਜਈ ਹੈ ਨਾਰਿ’ ‘ਫੂਲਿ ਫੂਲਿ ਕਿਆ ਪਾਵਤ ਹੇ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 38356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.