ਬਾਥੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਥੂ (ਨਾਂ,ਪੁ) ਸਾਗ ਵਿੱਚ ਰਿੰਨ੍ਹਣ ਲਈ ਵਰਤੀਂਦਾ ਲਾਲ ਡੰਡੀ ਅਤੇ ਸਬਜ਼ ਪੱਤਿਆਂ ਵਾਲਾ ਬੂਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1951, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਥੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਥੂ [ਨਾਂਪੁ] ਬਤਖ਼ ਦੇ ਪਹੁੰਚਿਆਂ ਵਰਗੇ ਪੱਤਿਆਂ ਵਾਲ਼ਾ ਸਾਗ ਜੋ ਨਦੀਨ ਵਜੋਂ ਉੱਗਦਾ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1951, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਾਥੂ ਸਰੋਤ :
ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।
ਬਾਥੂ (ਪਿੰਡ): ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦਾ ਇਕ ਪਿੰਡ ਜੋ ਨੰਗਲ ਤੋਂ ਗੜ੍ਹਸ਼ੰਕਰ ਨੂੰ ਜਾਣ ਵਾਲੀ ਸੜਕ ਉਤੇ ਲਗਭਗ 15 ਕਿ.ਮੀ. ਦੀ ਵਿਥ ਉਤੇ ਸਥਿਤ ਹੈ। ਗੁਰੂ ਗੋਬਿੰਦ ਸਿੰਘ ਜੀ ਸੰਨ 1700 ਈ. ਵਿਚ ਬਿਭੌਰ (ਭਬੌਰ) ਤੋਂ ਆਉਂਦੇ ਹੋਏ ਇਸ ਪਿੰਡ ਤੋਂ ਬਾਹਰ ਪਲਾਸ (ਪਲਾਹ) ਦੇ ਬ੍ਰਿਛ ਹੇਠਾਂ ਰੁਕੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਇਥੇ ‘ਗੁਰਦੁਆਰਾ ਗੁਰਪਲਾਹ ਪਾਤਿਸ਼ਾਹੀ ਦਸਮੀ ’ ਬਣਿਆ ਹੋਇਆ ਹੈ। ਸਥਾਨਕ ਰਵਾਇਤ ਅਨੁਸਾਰ ਗੁਰੂ ਜੀ ਦੀ ਭੇਂਟ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਕਲਾਧਾਰੀ ਨਾਲ ਵੀ ਹੋਈ ਸੀ ਜੋ ਉਦੋਂ ਊਨਾ ਵਿਚ ਰਹਿੰਦੇ ਸਨ। ਇਹ ਗੁਰੂ-ਧਾਮ ਪਿੰਡ ਤੋਂ ਬਾਹਰ ਸੁਆਂ ਨਦੀ ਦੇ ਕੰਢੇ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਤੋਂ ਬਣਿਆ ਹੋਇਆ ਚਲਾ ਆ ਰਿਹਾ ਹੈ। ਇਸ ਦੀ ਵਿਵਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰਦੀ ਹੈ।
ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1865, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First