ਮਾਂਗਾ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਮਾਂਗਾ (ਪਿੰਡ): ਪੱਛਮੀ ਪੰਜਾਬ ਦੇ ਲਾਹੌਰ ਨਗਰ ਤੋਂ 40 ਕਿ.ਮੀ. ਦੱਖਣ-ਪੱਛਮ ਵਲ ਇਕ ਪਿੰਡ ਜਿਥੇ ਗੁਰੂ ਨਾਨਕ ਦੇਵ ਜੀ ਆਪਣੀ ਉਦਾਸੀ ਦੌਰਾਨ ਬਿਰਾਜੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਜੋ ਗੁਰੂ-ਧਾਮ ਬਣਾਇਆ ਗਿਆ, ਉਸ ਦਾ ਨਾਂ ‘ਗੁਰਦੁਆਰਾ ਛੋਟਾ ਨਨਕਾਣਾ ’ ਪ੍ਰਚਲਿਤ ਹੋਇਆ। ਕਹਿੰਦੇ ਹਨ ਕਿ ਸੰਨ 1620 ਈ. ਵਿਚ ਗੁਰੂ ਹਰਿਗੋਬਿੰਦ ਸਾਹਿਬ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਆਏ ਤਾਂ ਇਥੇ ਵੀ ਪਧਾਰੇ। ਪਹਿਲਾ ਇਥੇ ਨਿਰਮਲੇ ਸੰਤ ਪੁਜਾਰੀ ਸਨ, ਪਰ ਗੁਰਦੁਆਰਾ ਸੁਧਾਰ ਲਹਿਰ ਤੋਂ ਬਾਦ ਇਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੋ ਗਿਆ। ਸੰਨ 1947 ਈ. ਵਿਚ ਪੰਜਾਬ ਦੀ ਵੰਡ ਕਾਰਣ ਇਹ ਪਾਕਿਸਤਾਨ ਵਿਚ ਰਹਿ ਗਿਆ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1721, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਮਾਂਗਾ ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ

ਮਾਂਗਾ : ਪੱਛਮੀ ਪੰਜਾਬ ਦੇ ਜ਼ਿਲ੍ਹਾ ਲਾਹੌਰ ਦੀ ਏਸੇ ਹੀ ਨਾਂ ਦੀ ਤਹਿਸੀਲ ਵਿਚ ਇਕ ਪਿੰਡ ਹੈ ਜੋ ਰੇਲਵੇ ਸਟੇਸ਼ਨ ਕੋਟ ਰਾਧਾ ਕਿਸ਼ਨ ਤੋਂ 14 ਕਿ. ਮੀ. ਦੱਖਣ ਦਿਸ਼ਾ ਵਿਚ ਸਥਿਤ ਹੈ। ਇਸ ਪਿੰਡ ਵਿਚ ਗੁਰੂ ਨਾਨਕ ਦੇਵ ਜੀ ਨੇ ਚਰਣ ਪਾਏ ਸਨ ਜਿਨ੍ਹਾਂ ਦੀ ਯਾਦ ਵਿਚ ਇਥੇ ਗੁਰਦੁਆਰਾ ਛੋਟਾ ਨਨਕਾਣਾ ਸੁਸ਼ੋਭਿਤ ਹੈ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੀ ਨਨਕਾਣਾ ਸਾਹਿਬ ਦੀ ਯਾਤਰਾ ਤੋਂ ਮੁੜਦੇ ਹੋਏ ਇਥੇ ਬਿਰਾਜੇ ਸਨ। ਸੰਨ 1947 ਦੀ ਦੇਸ਼ ਵੰਡ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਨਾਂ 135 ਘੁਮਾਂ ਜ਼ਮੀਨ ਸੀ ਜਿਸ ਵਿਚੋਂ 50 ਘੁਮਾਂ ਮੁਆਫ਼ੀ ਦੀ ਸੀ। ਵਿਸਾਖੀ ਵਾਲੇ ਦਿਨ ਇਥੇ ਭਾਰੀ ਮੇਲਾ ਲੱਗਦਾ ਸੀ। ਹੁਣ ਦੀਆਂ ਪਰਿਸਥਿਤੀਆਂ ਬਾਰੇ ਵੇਰਵਾ ਪ੍ਰਾਪਤ ਨਹੀਂ ਹੈ। 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 1059, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-06-14-03-07-22, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ.

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.