ਰਾਇਪੁਰ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਰਾਇਪੁਰ (ਪਿੰਡ): ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦਾ ਇਕ ਪਿੰਡ ਜੋ ਬਹਾਦਰਗੜ੍ਹ ਕਿਲ੍ਹੇ ਤੋਂ 2 ਕਿ.ਮੀ. ਦੀ ਵਿਥ ਉਤੇ ਹੈ। ਸਥਾਨਕ ਰਵਾਇਤ ਅਨੁਸਾਰ ਜਦੋਂ ਗੁਰੂ ਜੀ ਸੈਫ਼ਾਬਾਦ (ਬਹਾਦਰਗੜ੍ਹ) ਵਿਚ ਠਹਿਰੇ ਹੋਏ ਸਨ , ਤਾਂ ਪਿੰਡ ਦੇ ਨਿਵਾਸੀਆਂ ਦੀ ਬੇਨਤੀ’ਤੇ ਇਸ ਪਿੰਡ ਵਿਚ ਪਧਾਰੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਉਥੇ ਪਹਿਲਾਂ ਥੜਾ ਸਾਹਿਬ ਬਣਾਇਆ ਗਿਆ। ਸੰਨ 1920 ਈ. ਦੇ ਨੇੜੇ ਤੇੜੇ ਥੜਾ ਸਾਹਿਬ ਵਾਲੇ ਸਥਾਨ’ਤੇ ਇਕ ਗੁਰਦੁਆਰਾ ਉਸਾਰਿਆ ਗਿਆ ਜੋ ‘ਗੁਰਦੁਆਰਾ ਮੰਜੀ ਸਾਹਿਬ ਪਾਤਿਸ਼ਾਹੀ ਨੌਮੀਂ ’ ਦੇ ਨਾਂ ਨਾਲ ਪ੍ਰਸਿੱਧ ਹੈ। ਇਸ ਦੀ ਵਿਵਸਥਾ ਸਥਾਨਕ ਕਮੇਟੀ ਹੀ ਕਰਦੀ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.