ਰਾਜਗੜ੍ਹ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਰਾਜਗੜ੍ਹ (ਪਿੰਡ): ਸੰਗਰੂਰ ਜ਼ਿਲ੍ਹੇ ਦੇ ਬਰਨਾਲਾ ਨਗਰ ਤੋਂ 32 ਕਿ.ਮੀ. ਉੱਤਰ-ਪੱਛਮ ਵਲ ਵਸਿਆ ਇਕ ਪੁਰਾਣਾ ਪਿੰਡ ਜਿਸ ਦਾ ਨਾਂ ‘ਬੁਰਜ ਮਾਨਾਵਾਲਾ’ ਸੀ। ਸਿੱਖ ਇਤਿਹਾਸ ਅਨੁਸਾਰ ਗੁਰੂ ਗੋਬਿੰਦ ਸਿੰਘ ਜੀ ਦੀਨੇ ਪਿੰਡ ਤੋਂ ਆ ਕੇ ਕੁਝ ਸਮੇਂ ਲਈ ਇਥੇ ਰੁਕੇ ਸਨ। ਗੁਰੂ ਜੀ ਦੀ ਆਮਦ ਦੀ ਯਾਦ ਵਿਚ ਇਥੇ ਇਕ ਗੁਰਦੁਆਰਾ ਬਣਾਇਆ ਗਿਆ ਜੋ ‘ਗੁਰਦੁਆਰਾ ਪਾਤਿਸ਼ਾਹੀ ਦਸਵੀਂ ’ ਦੇ ਨਾਂ ਨਾਲ ਪ੍ਰਸਿੱਧ ਹੋਇਆ। ਇਸ ਦੇ ਨਾਲ ਇਕ ਸਰੋਵਰ ਵੀ ਬਣਿਆ ਹੋਇਆ ਹੈ। ਇਹ ਗੁਰੂ-ਧਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਬੰਧਿਤ ਹੈ, ਪਰ ਇਸ ਦੀ ਵਿਵਸਥਾ ਸਥਾਨਕ ਕਮੇਟੀ ਕਰਦੀ ਹੈ। ਹਰ ਮਹੀਨੇ ਦੀ ਸੰਗ੍ਰਾਂਦ ਨੂੰ ਵੱਡਾ ਦੀਵਾਨ ਸਜਦਾ ਹੈ। ਮਾਘੀ ਨੂੰ ਸਾਲਾਨਾ ਧਾਰਮਿਕ ਮੇਲਾ ਲਗਦਾ ਹੈ।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 496, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਰਾਜਗੜ੍ਹ ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ

ਰਾਜਗੜ੍ਹ : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੀਆਂ ਜੀਵਨ ਪੈੜਾਂ ਦੇ ਨਿਸ਼ਾਨ ਸਾਂਭੀ ਬੈਠਾ ਇਹ ਇਤਿਹਾਸਕ ਪਿੰਡ, ਜ਼ਿਲ੍ਹਾ ਬਠਿੰਡਾ ਦੀ ਤਹਿਸੀਲ ਰਾਮਪੁਰਾ ਫੂਲ ਵਿਚ ਭਦੌੜ ਤੋਂ 7 ਕਿ. ਮੀ. ਦੀ ਦੂਰੀ ਤੇ ਸਥਿਤ ਹੈ। ਪਹਿਲਾਂ ਇਸ ਪਿੰਡ ਦਾ ਨਾਂ ਬੁਰਜ ਮਾਨਾਂ ਵਾਲਾ ਹੁੰਦਾ ਸੀ। 

ਰਾਜਗੜ੍ਹ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਦੁਆਰਾ ਬਣਿਆ ਹੋਇਆ ਹੈ। ਗੁਰੂ ਜੀ ਅਨੰਦਪੁਰ ਸਾਹਿਬ ਦਾ ਕਿਲਾ ਛੱਡਣ ਉਪਰੰਤ ਮਾਲਵੇ ਦੇ ਇਲਾਕੇ ਵਿਚ ਦੀਨੇ ਆਏ ਤਾਂ ਉੱਥੋਂ ਇਸ ਪਿੰਡ ਵਿਖੇ ਸੈਰ ਲਈ ਤੇ ਧਰਮ ਉਪਦੇਸ਼ ਲਈ ਪਧਾਰੇ ਸਨ। ਗੁਰਦੁਆਰਾ ਸਾਹਿਬ ਦੇ ਨਾਂ ਕੁਝ ਜ਼ਮੀਨ ਵੀ ਹੈ। ਇਸ ਅਸਥਾਨ ਤੇ ਮਾਘੀ ਵਾਲੇ ਦਿਨ ਮੇਲਾ ਲਗਦਾ ਹੈ। 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬ ਕੋਸ਼–ਜਿਲਦ ਦੂਜੀ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 97, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2018-06-19-12-53-15, ਹਵਾਲੇ/ਟਿੱਪਣੀਆਂ: ਹ. ਪੁ. –ਮ. ਕੋ. : ਡਿ. ਸੈਂ. ਹੈਂ. ਬੁ. -ਬਠਿੰਡਾ (1991)

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.