ਲਿਵ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਲਿਵ [ਨਾਂਇ] ਲੀਨ ਹੋਣ ਦਾ ਭਾਵ, ਮਗਨ ਹੋਣ ਦਾ ਭਾਵ, ਟੇਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3377, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਲਿਵ ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।

ਲਿਵ: ਇਸ ਦਾ ਮੂਲ ਅਰਥਪ੍ਰੇਮ ’ ਹੈ, ਪਰ ਜਦੋਂ ਪ੍ਰੇਮ ਦੀ ਪਰਾਕਾਸ਼ਠਾ’ਤੇ ਸਾਧਕ ਪਹੁੰਚ ਜਾਂਦਾ ਹੈ ਤਾਂ ਇਹ ਬਿਰਤੀ ਦੀ ਇਕਾਗ੍ਰਤਾ ਬਣ ਜਾਂਦੀ ਹੈ। ‘ਸੁਖਮਨੀਬਾਣੀ ਵਿਚ ਗੁਰੂ ਅਰਜਨ ਦੇਵ ਜੀ ਨੇ ਕਿਹਾ ਹੈ—ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ਲਿਵ ਲਾਵਹੁ ਤਿਸੁ ਰਾਮ ਸਨੇਹੀ (ਗੁ.ਗ੍ਰੰ. 270)। ਇਸ ਬਿਰਤੀ ਨੂੰ ਕਈ ਵਾਰ ‘ਲਿਵ ਜਪ ’ ਦੀ ਅਵਸਥਾ ਦਸਿਆ ਜਾਂਦਾ ਹੈ ਅਤੇ ਕਈ ਵਾਰ ‘ਲਿਵ-ਯੋਗ’ ਕਿਹਾ ਜਾਂਦਾ ਹੈ। ਇਸ ਅਵਸਥਾ ਦੀ ਪ੍ਰਾਪਤੀ ਗੁਰੂ ਨਾਨਕ ਦੇਵ ਜੀ ਅਨੁਸਾਰ ਉਦੋਂ ਹੁੰਦੀ ਹੈ, ਜਦੋਂ ਹਿਰਦੇ ਵਿਚੋਂ ਦ੍ਵੈਤ-ਭਾਵ ਖ਼ਤਮ ਹੋ ਜਾਂਦਾ ਹੈ—ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ਜਨ ਨਾਨਕ ਹਰਿ ਗੁਰੁ ਗੁਰ ਮਿਲਾਉ (ਗੁ.ਗ੍ਰੰ. 1169-70)। ਵੇਖੋ ‘ਸਹਿਜ-ਯੋਗ (ਗੁਰਮਤਿ)’, ‘ਸ਼ਬਦ- ਸੁਰਤਿ-ਯੋਗ’।


ਲੇਖਕ : ਡਾ. ਰਤਨ ਸਿੰਘ ਜੱਗੀ,
ਸਰੋਤ : ਸਿੱਖ ਪੰਥ ਵਿਸ਼ਵਕੋਸ਼, ਗੁਰ ਰਤਨ ਪਬਲਿਸ਼ਰਜ਼, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3221, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.