ਹਵਾਲਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਵਾਲਾਤ (ਨਾਂ,ਇ) ਮੁਲਜ਼ਮਾਂ ਨੂੰ ਤਫ਼ਤੀਸ਼ ਦੌਰਾਨ ਥਾਣੇ ਵਿੱਚ ਰੱਖੇ ਜਾਣ ਵਾਲੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਹਵਾਲਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹਵਾਲਾਤ [ਨਾਂਇ] ਮੁਲਜ਼ਮਾਂ ਨੂੰ ਮੁਕੱਦਮੇ ਦੀ ਤਫ਼ਤੀਸ਼ ਦੌਰਾਨ ਰੱਖਣ ਵਾਲ਼ੀ ਥਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 753, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਹਵਾਲਾਤ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Lockup_ਹਵਾਲਾਤ: ਸਮਾਇਤ ਅਧੀਨ ਮੁਕੱਦਮਿਆਂ ਦੇ ਕੈਦੀਆਂ ਨੂੰ ਜਾਂ ਉਨ੍ਹਾਂ ਵਿਅਕਤੀਆਂ ਨੂੰ ਕੱਚੀ ਹਿਬਸ ਵਿਚ ਰਖਣ ਲਈ ਕੋਠੜੀ, ਜਿਨ੍ਹਾ ਦੇ ਵਿਰੁਧ ਭਰੋਸੇਯੋਗ ਇਤਲਾਹ ਹੁੰਦੀ ਹੈ ਕਿ ਉਨ੍ਹਾਂ ਨੇ ਕੋਈ ਅਜਿਹਾ ਅਪਰਾਧ ਕੀਤਾ ਹੈ ਜੋ ਪੁਲਿਸ ਦੁਆਰਾ ਹੱਥ-ਪਾਉਣ ਯੋਗ ਹੈ। ਇਹ ਇਤਲਾਹ ਉਸ ਤਫ਼ਤੀਸ਼ ਅਫ਼ਸਰ ਪਾਸ ਹੁੰਦੀ ਹੈ ਜੋ ਉਸ ਦੀ ਤਫ਼ਤੀਸ਼ ਕਰ ਰਿਹਾ ਹੁੰਦਾ ਹੈ। ਭਾਰਤੀ ਸੰਵਿਧਾਨ ਦੇ ਅਨੁਛੇਦ 22 ਅਤੇ ਜ਼ਾਬਤਾ ਫ਼ੌਜਦਾਰੀ ਸੰਘਤਾ ਦੀ ਧਾਰਾ 403 ਅਧੀਨ ਇਹ ਜ਼ਰੂਰੀ ਹੈ ਕਿ ਗ੍ਰਿਫ਼ਤਾਰ ਕੀਤੇ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ ਸਭ ਤੋਂ ਨੇੜੇ ਦੇ ਮੈਜਿਸਟਰੇਟ ਅੱਗੇ ਪੇਸ਼ ਕੀਤਾ ਜਾਵੇ। ਉਦੋਂ ਤਕ ਉਸ ਵਿਅਕਤੀ ਨੂੰ ਥਾਣੇ ਅੰਦਰ ਹਵਾਲਾਤ ਵਿਚ ਬੰਦ ਰਖਿਆ ਜਾ ਸਕਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਹਵਾਲਾਤ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਹਵਾਲਾਤ, (ਅਰਬੀ) / ਇਸਤਰੀ ਲਿੰਗ : ਉਹ ਮਕਾਨ ਜਿਸ ਵਿੱਚ ਮੁਲਜ਼ਮਾਂ ਨੂੰ ਮੁਕੱਦਮੇ ਦੀ ਤਫਤੀਸ਼ ਜਾਂ ਤਹਿਕੀਕਾਤ ਦੇ ਦੌਰਾਨ ਵਿੱਚ ਰੱਖਿਆ ਜਾਂਦਾ ਹੈ

–ਹਵਾਲਾਤੀ, ਪੁਲਿੰਗ : ਮੁਲਜ਼ਮ ਜੋ ਹਵਾਲਾਤ ਵਿੱਚ ਹੋਵੇ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 58, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-10-20-04-34-44, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.