ਹੜ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਹੜ. ਸੰਗ੍ਯਾ—ਪ੍ਰਵਾਹ। ੨ ਰੋੜ੍ਹ ਦਾ ਜਲ. “ਗੋਬਿੰਦ ਭਜਨ ਬਿਨੁ ਹੜ ਕਾ ਜਲ.” (ਟੋਡੀ ਮ: ੫) ਭਾਵ—ਥੋੜੇ ਸਮੇ ਵਿੱਚ ਮਿਟ ਜਾਣ ਵਾਲੇ ਪਦਾਰਥ। ੩ ਹਾੜ. ਮਰੇ ਹੋਏ ਯੋਧਾ ਦੀ ਰਣ ਭੂਮਿ ਵਿੱਚ ਧੁਨਿ.1 “ਹੜ ਬੋਲਤੇ ਜਿਸ ਠੋਰ.” (ਗੁਪ੍ਰਸੂ) ੪ ਹਰੜ ਦਾ ਸੰਖੇਪ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14082, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-15, ਹਵਾਲੇ/ਟਿੱਪਣੀਆਂ: no

ਹੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਹੜ (ਸੰ. ਪੰਜਾਬੀ) ਬਰਖਾ ਦੇ ਜਲ ਦਾ ਜ਼ੋਰ ਦਾ ਪ੍ਰਵਾਹ। ਕਾਂਗ। ਯਥਾ-‘ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14047, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.